Pages

Saturday, 10 September 2016

2017 'ਚ ਅਕਾਲੀ-ਭਾਜਪਾ ਗਠਜੋੜ ਵਿਕਾਸ ਦੇ ਮੁੱਦੇ ਦੇ ਤੀਜੀ ਵਾਰ ਬਣਾਏਗਾ ਸਰਕਾਰ:ਪ੍ਰੋ: ਚੰਦੂਮਾਜਰਾ

By 121 News

Chandigarh 10th September:- ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ 2017 ' ਹੋਣ ਵਾਲੀਆਂ ਵਿਧਾਨ ਸਭਾ ਚੌਣਾਂ ਵਿਕਾਸ ਦੇ ਮੁੱਦੇ ਤੇ ਲੜੇਗਾ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਤੀਜੀ ਵਾਰ ਲੋਕ ਪ੍ਰਿਯਤਾ ਸਰਕਾਰ ਬਣਾਏਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਿਸਾਨਾਂ ਨੂੰ ਐਮ.ਪੀ ਕੋਟੇ ਵਿਚੋਂ ਟਿਊਬਵੈਲਾਂ ਲਈ ਨਵੇਂ ਬਿਜਲੀ ਕੁਨੈਕਸ਼ਨਾਂ ਦੇ ਡਿਮਾਂਡ ਨੋਟਿਸ ਵੰਡਣ ਮੌਕੋ ਕਰਵਾਏ ਗਏ  ਸਮਾਗਮ ਨੂੰ  ਸਬੰਧੋਨ ਕਰਦਿਆਂ ਕੀਤਾ

ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਪਿਛਲੇ 9 ਸਾਲਾਂ ਵਿਚ ਜੋ ਵਿਕਾਸ ਕਾਰਜ ਕੀਤੇ ਗਏ ਹਨ ਉਹ ਵਿਰੋਧੀ ਪਾਰਟੀਆਂ ਦੀਆਂ  ਸਰਕਾਰਾਂ 60 ਸਾਲਾਂ ਦੇ ਰਾਜ  ਵਿਚ ਵੀ ਨਹੀਂ ਕਰ ਸਕੀਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਵੀ ਕੋਈ ਕਮੀ ਨਹੀਂ ਛੱਡੀ, ਭਾਵੇਂ ਉਹ ਗਲੀਆਂ-ਨਾਲੀਆਂ ਪੱਕੀਆਂ ਕਰਨ ਦਾ ਕੰਮ ਹੈ, ਪੀਣ ਵਾਲੇ ਸਾਫ ਸੁਥਰਾ ਪਾਣੀ ਦਾ ਕੰਮ ਹੈ, ਧਰਮਸ਼ਾਲਾਵਾਂ ਜਾਂ ਹੋਰ ਕੋਈ ਵੀ ਵਿਕਾਸ ਕਾਰਜ ਹੈ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾ ਰਹਿਆ ਹੈ ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿਚ ਬਹੁਤ ਸਾਰੇ ਵਿਕਾਸ ਕਾਰਜ ਸਮੇਂ ਸਿਰ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਜੋ ਚੱਲ ਰਹੇ ਹਨ ਉਹ ਵੀ ਮਿੱਥੇ ਸਮੇਂ ਤੇ ਪੂਰੇ ਹੋ ਜਾਣਗੇ ਪੰਜਾਬ ਦੇ ਪਾਣੀਆਂ ਦੀ ਗੱਲ ਕਰਦਿਆਂ ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ ਵਿਰੋਧੀ ਰਾਜਸੀ ਪਾਰਟੀਆਂ ਅਕਾਲੀ-ਭਾਜਪਾ ਸਰਕਾਰ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਨ ਦੀ ਥਾਂ ਗੰਦੀ ਰਾਜਨੀਤੀ ਕਰ ਰਹੀਆਂ ਹਨ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੋ ਇਹ ਨਵੇਂ ਟਿਊਬਵੱਲ ਕੁਨੈਕਸ਼ਨ ਦਿੱਤੇ ਜਾ ਰਹੇ ਹਨ, ਉਸ ਦਾ ਛੋਟੇ ਕਿਸਾਨਾਂ ਨੂੰ ਕਾਫ਼ੀ ਲਾਭ ਹੋਵੇਗਾ ਪਾਣੀ ਦੇ ਮੁੱਦੇ ਤੇ ਅਕਾਲੀ ਦਲ ਹਮੇਸ਼ਾ ਹੀ ਲੜਾਈ ਲੜਦਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਜੇ ਪੰਜਾਬ ਦੇ ਕਿਸਾਨਾਂ ਨਾਲ ਪਾਣੀ ਪ੍ਰਤੀ ਕੋਈ ਧੱਕਾ ਹੋਇਆ ਜਾਂ ਪੰਜਾਬ ਦਾ ਪਾਣੀ ਕਿਸੇ ਹੋਰ ਸੂਬਿਆਂ ਨੂੰ ਦਿੱਤਾ ਗਿਆ, ਤਾਂ ਸ੍ਰੋਮਣੀ ਅਕਾਲੀ ਦਲ ਪਾਣੀ ਨੂੰ ਬਚਾਉਣ ਲਈ ਕੋਈ ਵੀ ਕੁਰਬਾਨੀ ਦੇਣੀ ਲਈ ਤਿਆਰ ਹੈ 

ਪ੍ਰੋ: ਚੰਦੂਮਾਜਰਾ ਨੇ ਇਸ ਮੌਕੇ ਪੰਜਾਬ ਦੇ ਪਾਣੀ ਦੀ ਮਿਆਦ ਦਿਨੋਂ-ਦਿਨ ਘੱਟਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਅਪੀਲ ਕੀਤੀ ਕਿ ਕਿਸਾਨਾਂ ਨੂੰ ਫਸਲ ਵਿੰਭਨਤਾ ਵਿਚੋਂ ਨਿਕਲ ਕੇ ਸਹਾਇਕ ਧੰਧੇ ਅਪਨਾਉਣੇ ਚਾਹੀੇਦੇ ਹਨ ਤਦ ਹੀ ਪੰਜਾਬ ਦਾ ਕਿਸਾਨ ਖੁਸ਼ਹਾਲ ਹੋ ਸਕਦਾ ਹੈ ਮੈਂਬਰ ਲੋਕ ਸਭਾ ਨੇ ਇਸ ਮੌਕੇ ਹਲਕਾ ਲੋਕ ਸਭਾ ਅਨੰਦਪੁਰ ਸਾਹਿਬ ਵਿਚ ਪੈਂਦੇ ਵਿਧਾਨ ਸਭਾ ਹਲਕਾ ਐਸ..ਐਸ ਨਗਰ ਦੇ 150 ਕਿਸਾਨਾਂ ਨੂੰ ਅਤੇ ਵਿਧਾਨ ਸਭਾ ਹਲਕਾ ਖਰੜ ਤੇ ਚਮਕੌਰ ਸਾਹਿਬ ਦੇ 50 ਕਿਸਾਨਾਂ ਨੂੰ ਟਿਊਬਵੈਲਾਂ ਲਈ ਬਿਜਲੀ ਕੁਨੈਕਸ਼ਨਾਂ ਦੇ ਡਿਮਾਂਡ ਨੋਟਿਸ ਵੰਡੇ

No comments:

Post a Comment