Wednesday, 7 September 2016

ਬੈਂਕ ਆਮ ਲੋਕਾਂ ਦੇ ਕਰਜਾ ਕੇਸ ਪਹਿਲ ਦੇ ਅਧਾਰ 'ਤੇ ਕਰਨ ਨੂੰ ਦੇਣ ਤਰਜੀਹ :ਡਿਪਟੀ ਕਮਿਸ਼ਨਰ

By 121 News

Chandigarh 07th September:- ਆਮ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਤਹਿਤ ਜ਼ਿਲ੍ਹੇ ਦੇ ਲੋੜਵੰਦ ਲੋਕਾਂ ਨੂੰ ਰੋਜ਼ਗਾਰ ਦੇਣ ਲਈ  ਸਮੂਹ ਬੈਂਕ  ਸਬੰਧਤ ਲੋਨ ਕੇਸ਼ਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਨੂੰ ਤਰਜੀਹ ਦੇਣਤਾਂ ਜੋ ਲੋੜਵੰਦ ਲੋਕਾਂ ਨੂੰ  ਆਪਣੇ ਪੈਰਾ ਤੇ ਖੜ੍ਹੇ ਹੋਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡੀ.ਐਸ. ਮਾਂਗਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵੱਖ-ਵੱਖ ਬੈਂਕਾਂ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਤਿੰਨ ਮਹੀਨਿਆਂ (ਅਪ੍ਰੈਲ, ਮਈ, ਜੂਨ) ਦੌਰਾਨ ਕੀਤੇ ਗਏ ਕੰਮਾਂ ਦੀ ਕਾਰਜਗਾਰੀ ਦਾ ਲੇਖਾ ਜੋਖਾ ਕੀਤਾ ਗਿਆ ਇਸ ਮੌਕੇ ਉਨ੍ਹਾਂ ਬੈਂਕਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਨਿਰਧਾਰਤ ਕੀਤੇ ਗਏ ਟਾਰਗੇਟਾਂ ਨੂੰ ਸਮੇਂ ਸਿਰ ਪੁਰੇ ਕਰਨ ਇਸ ਮੌਕੇ ਉਨ੍ਹਾਂ ਜਿਥੇ ਵਧੀਆਂ ਕੰਮ ਕਰਨ ਵਾਲੇ ਬੈਂਕਾਂ ਦੀ ਪ੍ਰਸੰਸਾਂ ਕੀਤੀ ਉਥੇ ਕੰਮ ਵਿੱਚ ਨਜਾਇਜ਼ ਦੇਰੀ ਕਰਨ ਵਾਲੇ ਬੈਂਕਾਂ ਨੂੰ ਆਮ ਤੇ ਲੋੜਵੰਦ ਲੋਕਾਂ ਦੇ ਕਰਜਾ ਲੋਨ ਨਾਲ ਸਬੰਧਤ  ਕੇਸਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਕਰਨ ਦੀ ਹਦਾਇਤ ਕੀਤੀ 

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਪਹਿਲਾਂ ਚਲਾਈਆਂ ਜਾ ਰਹੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਸ਼ੁਰੂ ਹੋਣ ਵਾਲੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਇਸ ਮੌਕੇ ਉਨ੍ਹਾਂ ਵੱਲੋਂ ਪ੍ਰਧਾਨ ਜਨ ਧਨ ਯੋਜਨਾ, ਪ੍ਰਧਾਨ ਸੁਰੱਖਿਆ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ , ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਸਟਾਰਟ ਅੱਪ ਇੰਡੀਆ ਪ੍ਰੋਗਰਾਮ, ਸਟੈਂਡ ਅੱਪ ਇੰਡੀਆ ਸਕੀਮ, ਪ੍ਰਧਾਨ ਮੰਤਰੀ ਅਵਾਸ ਯੋਜਨਾ, ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਆਦਿ ਸਕੀਮਾਂ ਰਾਹੀਂ ਆਮ ਤੇ ਲੋੜਵੰਦ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ 

No comments:

Post a Comment