Pages

Tuesday, 22 November 2016

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਪੰਚਾਇਤਾਂ ਦਾ ਸਨਮਾਨ 23 ਨਵੰਬਰ ਨੂੰ

By 121 News

Chandigarh 22nd November:- ਪੰਜਾਬ ਰਾਜ ਵਿੱਚ ਜਿਨ੍ਹਾਂ ਪੰਚਾਇਤਾਂ ਵੱਲੋਂ ਸਵੱਛ ਭਾਰਤ ਅਭਿਆਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ, ਉਹਨਾਂ ਗਰਾਮ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ ਹੈ  ਇਸ ਸੰਬੰਧੀ ਜਾਣਕਾਰੀ ਦਿੰਦਿਆਂ  ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਰਮਿੰਦਰ ਕੌਰ ਬੁਟਰ ਨੇ ਦੱਸਿਆ ਕਿ ਰਾਜ ਦੇ ਹਰ ਜ਼ਿਲ੍ਹੇ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਨੰਬਰ 'ਤੇ ਚੁਣੀਆਂ ਗਈਆਂ ਤਿੰਨ-ਤਿੰਨ ਪੰਚਾਇਤਾਂ ਨੂੰ ਇਹ ਵਿਸ਼ੇਸ਼ ਇਨਾਮ ਦਿੱਤੇ ਜਾਣੇ ਹਨ  ਉਨਾ੍ਹਂ ਦੱਸਿਆ ਕਿ ਪਹਿਲੇ, ਦੂਜੇ ਅਤੇ ਤੀਜੇ ਨੰਬਰ 'ਤੇ ਚੁਣੀ ਗਈ ਪੰਚਾਇਤ ਨੂੰ ਕ੍ਰਮਵਾਰ 5.00 ਲੱਖ, 3.00 ਲੱਖ ਅਤੇ 2.00 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣੇ ਹਨ ਇਹ ਰਾਜ ਪੱਧਰੀ ਸਮਾਰੋਹ 23 ਨਵੰਬਰ ਨੂੰ ਪੰਜਾਬ ਸਿੱਖਿਆ ਬੋਰਡ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ ਇਸ ਸਮਾਰੋਹ ਦੀ ਪ੍ਰਧਾਨਗੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ . ਸਿਕੰਦਰ ਸਿੰਘ ਮਲੂਕਾ ਜੀ ਕਰਨਗੇ ਸੰਯੁਕਤ ਡਾਇਰੈਕਟਰ ਨੇ ਦੱਸਿਆ ਕਿ ਚੁਣੀਆਂ ਪੰਚਾਇਤਾਂ ਦਾ ਇੰਨੇ ਵੱਡੇ ਪੱਧਰ 'ਤੇ ਸਨਮਾਨ ਕਰਨ ਦਾ ਮੁੱਖ ਮਕੱਸਦ ਰਾਜ ਦੀਆਂ ਹੋਰ ਪੰਚਾਇਤਾਂ ਨੂੰ ਵਧੇਰੇ ਉਤਸ਼ਾਹ ਨਾਲ ਕੰਮ ਕਾਜ ਕਰਨ ਅਤੇ ਪੰਚਾਇਤਾਂ ਦੀ ਕਾਰਗੁਜਾਰੀ ਨੂੰ ਪ੍ਰਭਾਵਸ਼ਾਲੀ ਬਣਾਉਣਾ ਹੈ

No comments:

Post a Comment