Wednesday, 23 November 2016

ਸਿੱਖਿਆ ਮੰਤਰੀ ਨੇ 26 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

By 121 News

Chandigarh 23rd November:- ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3 ਬੀ 1 ਵਿਖੇ ਸਿੱਖਿਆ ਵਿਭਾਗ ਦੇ ਮ੍ਰਿਤਕ ਮੁਲਾਜ਼ਮਾਂ ਦੇ 26 ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ ਡਾ. ਦਲਜੀਤ ਸਿੰਘ ਚੀਮਾ ਨੇ ਵਿਭਾਗ ਵੱਲੋਂ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ ਉਨਾਂ ਦੀ ਪਸੰਦ ਅਨੁਸਾਰ ਸਟੇਸ਼ਨ ਮੌਕੇ 'ਤੇ ਅਲਾਟ ਕੀਤੇ

ਡਾ. ਦਲਜੀਤ ਸਿੰਘ ਚੀਮਾ ਨੇ ਕਰਮਚਾਰੀਆਂ ਸੰਬੋਧਤ ਕਰਦਿਆਂ ਕਿਹਾ ਕਿ ਉਨਾਂ ਦੇ ਪਰਿਵਾਰਕ ਮੈਂਬਰਾਂ ਦੀ ਕਮੀ ਨੂੰ ਪੂਰਿਆ ਜਾਣਾ ਔਖਾ ਹੈ ਪਰ ਵਿਭਾਗ ਨੇ ਨੀਤੀ ਅਨੁਸਾਰ ਉਨਾਂ ਨੂੰ ਨੌਕਰੀ ਦੇ ਕੇ ਆਪਣਾ ਫਰਜ਼ ਨਿਭਾਇਆ ਹੈ ਉਨਾਂ ਨਵੇਂ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਚ ਅਧਿਕਾਰੀਆਂ ਨੂੰ ਮਿਲ ਸਕਦੇ ਹਨ ਉਨਾਂ ਸਾਰੇ ਨਵੇਂ ਨਿਯੁਕਤਹੋਏ ਅਧਿਆਪਕਾਂ/ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਭਾਵੇਂ ਹੋਰ ਵੀ ਉਚ ਸਿੱਖਿਆ ਹਾਸਲ ਕਰ ਸਕਦੇ ਸਨ ਪਰ ਪਰਿਵਾਰਕ ਮਜਬੂਰੀਆਂ ਕਾਰਨ ਅੱਜ ਜੁਆਇਨ ਕਰਨਾ ਪਿਆ ਉਨਾਂ ਸਮੂਹ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਕਿ ਜੇਕਰ ਉਹ ਸਿੱਖਿਆ ਵਿਭਾਗ ਵਿੱਚ ਰਹਿੰਦੇ ਹੋਏ ਹੋਰ ਉਚ ਸਿੱਖਿਆ ਹਾਸਲ ਕਰਨਾ ਚਾਹੁੰਦੇ ਹਨ ਤਾਂ ਉਨਾਂ ਨੂੰ ਵਿਭਾਗ ਵੱਲੋਂ ਪੂਰਾ ਸਾਥ ਦਿੱਤਾ ਜਾਵੇਗਾ

ਇਸ ਮੌਕੇ ਸਿੱਖਿਆ ਮੰਤਰੀ ਨੇ ਜੇ.ਬੀ.ਟੀ. ਤੋਂ ਮਾਸਟਰ ਕਾਡਰ ਵਿੱਚ ਪਦਉਨਤੀ ਦੇ ਰਹਿੰਦੇ ਕੇਸਾਂ ਨੂੰ ਮੁਕੰਮਲ ਕਰਦਿਆਂ 63 ਅਧਿਆਪਕਾਂ ਨੂੰ ਪਦਉਨਤ ਕਰਦਿਆਂ ਮਾਸਟਰ ਕਾਡਰ ਦੇ ਨਿਯੁਕਤੀ ਪੱਤਰ ਵੀ ਸੌਂਪੇ ਡਾ.ਚੀਮਾ ਨੇ ਕਿਹਾ ਕਿ ਵਿਭਾਗ ਵੱਲੋਂ ਭਰਤੀ ਤੋਂ ਇਲਾਵਾ ਵੱਡੇ ਪੱਧਰ 'ਤੇ ਪਦਉਨਤੀਆਂ ਕੀਤੀਆਂ ਗਈਆਂ ਹਨ ਅਤੇ ਅੱਜ ਰਹਿੰਦੇ ਕੇਸਾਂ ਨੂੰ ਵੀ ਮੁਕੰਮਲ ਕਰਦਿਆਂ 63 ਅਧਿਆਪਕਾਂ ਨੂੰ ਜੇ.ਬੀ.ਟੀ. ਤੋਂ ਮਾਸਟਰ ਕਾਡਰ ਵਜੋਂ ਪਦਉਨਤੀ ਦੇ ਨਿਯੁਕਤੀ ਪੱਤਰ ਸੌਂਪੇ

No comments:

Post a Comment