Pages

Monday, 7 November 2016

ਪੰਚਾਇਤਾਂ ਨੂੰ ਗਰਾਂਟਾਂ ਦੀ ਸੁਚੱਜੀ ਵਰਤੋਂ ਅਤੇ ਇਸ ਦਾ ਸਹੀਂ ਰਿਕਾਰਡ ਰੱਖਣਾ ਜਰੂਰੀ:ਜੀ.ਕੇ. ਸਿੰਘ

By 121 News

Chandigarh 07th November:- ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਵੱਲੋਂ ਗਰਾਮ ਪੰਚਾਇਤਾਂ ਦੇ ਰਿਕਾਰਡ ਅਤੇ ਖਾਤਿਆਂ ਦੇ ਆਡਿਟ ਤੇ ਰੱਖ-ਰਖਾਅ ਸਬੰਧੀ ਦੋ ਰੋਜਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਵਿਭਾਗ ਦੇ ਡਾਇਰੈਕਟਰ ਜੀ. ਕੇ. ਸਿੰਘ ਵੱਲੋਂ ਅੱਜ ਵਿਕਾਸ ਭਵਨ ਮੁਹਾਲੀ ਵਿਖੇ ਕੀਤਾ ਗਿਆ ਇੰਸਟੀਚਿਊਟ ਆਫ਼ ਪਬਲਿਕ ਆਡੀਟਰਜ਼ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਿਖਲਾਈ ਪ੍ਰੋਗਰਾਮ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨਾਲ ਸੰਬੰਧਿਤ ਅਧਿਕਾਰੀਆਂ ਅਤੇ ਪੰਚਾਇਤ ਸਕੱਤਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ

ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਡਾਇਰੈਕਟਰ ਜੀ. ਕੇ. ਸਿੰਘ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਰਕਾਰ ਵੱਲੋਂ ਲੱਖਾਂ ਰੁਪਏ ਦੀ ਗਰਾਂਟ ਹਰੇਕ ਪਿੰਡ ਨੂੰ ਦਿੱਤੀ ਗਈ ਹੈ ਅਤੇ ਇਸ ਰਕਮ ਦੀ ਸੁਚੱਜੀ ਵਰਤੋਂ ਕਰਨੀ ਅਤੇ ਇਸ ਦਾ ਸਹੀ ਰਿਕਾਰਡ ਰੱਖਣਾ ਜ਼ਰੂਰੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਦੋ ਰੋਜਾ ਸਿਖਲਾਈ ਪ੍ਰੋਗਰਾਮ ਕੀਤਾ ਗਿਆ ਹੈ ਅਤੇ ਇਸ ਤੋਂ ਬਾਅਦ ਜ਼ਿਲ੍ਹਾ ਪੱਧਰ 'ਤੇ ਵੀ ਸਿਖਲਾਈ ਪ੍ਰੋਗਰਾਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਨਾਲ ਪੰਚਾਇਤ ਸਕੱਤਰਾਂ ਦੇ ਗਿਆਨ ਵਿੱਚ ਵਾਧਾ ਹੋਵੇਗਾ।

ਇਸ ਸਮੇਂ ਇੰਸਟੀਚਿਊਟ ਆਫ਼ ਪਬਲਿਕ ਆਡੀਟਰਜ਼ ਦੇ ਪ੍ਰੋਜੈਕਟ ਡਾਇਰੈਕਟਰ ਸਾਬਕਾ ਅਕਾਉਡੈਂਟ ਜਨਰਲ ਡੀ. ਕੇ. ਬਖਸ਼ੀ ਨੇ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ  ਕਿਹਾ ਕਿ ਸਿਖਲਾਈ ਦਾ ਮਕਸਦ ਪੰਚਾਇਤ ਸਕੱਤਰਾਂ ਜਾਂ ਅਧਿਕਾਰੀਆਂ ਦੇ ਕੰਮਕਾਜ ਵਿੱਚੋਂ ਨੁਕਸ ਕੱਢਣਾ ਨਹੀਂ ਹੈ, ਸਗੋਂ ਕਮਜ਼ੋਰੀਆਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ ਦੂਰ ਕਰਨ ਲਈ ਯੋਗ ਉਪਰਾਲੇ ਕਰਨਾ ਹੈ।

 

No comments:

Post a Comment