Pages

Monday, 20 March 2017

ਪੰਚਾਇਤ ਵਿਭਾਗ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਠੋਸ ਨੀਤੀ ਬਣਾਈ ਜਾਵੇਗੀ:ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

By 121 News

Chandigarh 20th March:- ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਚਾਇਤ ਵਿਭਾਗ ਪੰਜਾਬ ਦੇ  ਮੁੱਖ ਦਫ਼ਤਰ ਵਿਕਾਸ ਭਵਨ ਵਿਖੇ  ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀਇਸ ਤੋਂ ਪਹਿਲਾਂ ਉਨਾ੍ਹਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ ਇਸ ਮੌਕੇ ਵਿੱਤੀ ਕਮਿਸ਼ਨਰ ਐਸ.ਆਰ. ਲੱਧੜ, ਡਾਇਰੈਕਟਰ ਜੀ.ਕੇ. ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ  

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਦਾ ਕੰਮ-ਕਾਜ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇ, ਅਤੇ ਸਾਰਿਆਂ ਨੂੰ ਇਨਸਾਫ਼ ਮਿਲੇ। ਉਨ੍ਹਾਂ ਕਿਹਾ ਕਿ ਸਿਸਟਮ ਦਰੁਸਤ ਹੋਵੇਗਾ, ਤਾਂ ਉਸ ਵਿੱਚ ਰਾਜਸੀ ਜਾਂ ਹੋਰ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਦੀ ਗੁੰਜਾਇਸ਼ ਹੀ ਨਹੀਂ ਰਹੇਗੀ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਵਿਭਾਗ ਅੰਦਰ ਮਹਿਕਮੇ ਦੇ ਪੰਚਾਇਤ ਸਕੱਤਰ ਤੋਂ ਲੈ ਕੇ ਉੱਪਰ ਤੱਕ ਨਿਯੁਕਤੀਆਂ ਅਤੇ ਬਦਲੀਆਂ ਲਈ ਠੋਸ ਨੀਤੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹੇਠਲੀ ਪੱਧਰ 'ਤੇ ਇਸ ਵੇਲੇ ਕਿਸੇ ਪੰਚਾਇਤ ਸਕੱਤਰ ਕੋਲ ਕਈ-ਕਈ ਪਿੰਡ ਹਨ, ਅਤੇ ਕਿਸੇ ਕੋਲ ਇੱਕ ਹੀ ਪਿੰਡ ਹੈ। ਇਸ ਸਿਸਟਮ ਨੂੰ ਦਰੁਸਤ ਕਰਨ ਲਈ ਪ੍ਰਸ਼ਾਸਕੀ ਪ੍ਰਬੰਧ ਨਾਲੋਂ ਰਾਜਸੀ ਪ੍ਰਬੰਧ ਦੀ ਵਧੇਰੇ ਜ਼ਿੰਮੇਵਾਰੀ ਬਣਦੀ ਹੈ। . ਬਾਜਵਾ ਨੇ ਇਸ ਮੌਕੇ 'ਤੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੇਘਰੇ ਪਰਿਵਾਰਾਂ ਨੂੰ ਮਕਾਨ ਦੀ ਸਹੂਲਤ ਦੇਣ ਲਈ ਨੀਤੀ ਨੂੰ ਤਰਕਸੰਗਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਗਰੀਬ ਪਰਿਵਾਰ ਇੱਕ ਛੱਤ ਹੇਠਾਂ ਆਪਣੇ ਵਿਆਹੇ ਬੱਚਿਆਂ ਨਾਲ ਰਹਿੰਦਾ ਹੈ, ਤਾਂ ਵਿਆਹੇ ਬੱਚੇ ਨੂੰ ਰਹਿਣ ਲਈ ਵੱਖਰੇ ਮਕਾਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨੇ ਸਰਹੱਦੀ ਜ਼ਿਲ੍ਹਿਆਂ ਲਈ ਫ਼ੰਡਾਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਗਰੀਬਾਂ ਲਈ ਪੰਜ ਮਰਲੇ ਦਾ ਪਲਾਟ ਦੇਣ ਦੀ ਸਕੀਮ 'ਤੇ ਤੇਜ਼ੀ ਨਾਲ ਅਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਘਰ ਮਿਲੇ ਅਤੇ ਸਕੀਮ ਦਾ ਲਾਭ ਸਹੀ ਲੋਕਾਂ ਤੱਕ ਪੁੱਜੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮਗਨਰੇਗਾ ਸਕੀਮ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਅਤੇ ਇਸ ਦਾ ਲਾਭ ਛੋਟੇ ਕਿਸਾਨਾਂ ਨੂੰ ਵੀ ਮਿਲੇ

ਵਿੱਤੀ ਕਮਿਸ਼ਨਰ ਐਸ.ਆਰ. ਲੱਧੜ, ਡਾਇਰੈਕਟਰ ਜੀ.ਕੇ. ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਸਾਰੀਆਂ ਸਕੀਮਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ

No comments:

Post a Comment