Tuesday, 30 May 2017

ਮਹਾਰਾਣਾ ਪ੍ਰਤਾਪ ਜੀ ਦੇ 477ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ 03 ਜੂਨ ਨੂੰ: ਰਾਣਾ ਕੇ.ਪੀ. ਸਿੰਘ

By 121 News

Chandigarh 30th May:- ਮਹਾਨ ਰਾਜਪੂਤ ਯੋਧਾ ਅਤੇ ਕੁਸ਼ਲ ਰਣਨੀਤੀਕਾਰ  ਮਹਾਰਾਣਾ ਪ੍ਰਤਾਪ ਜੀ ਦੇ 477ਵੇਂ ਜਨਮ ਦਿਵਸ ਮੌਕੇ 03 ਜੂਨ ਨੂੰ ਰਾਜ ਪੱਧਰੀ ਸਮਾਗਮ ਰਾਇਲ ਬੇਂਕੁਇਟ ਹਾਲ ਸਵਾੜਾ ਵਿਖੇ ਆਯੋਜਿਤ ਕੀਤਾ ਜਾਵੇਗਾ ਇਸ ਦੀ ਜਾਣਕਾਰੀ ਸਪੀਕਰ ਵਿਧਾਨ ਸਭਾ, ਪੰਜਾਬ ਰਾਣਾ ਕੇ.ਪੀ. ਸਿੰਘ ਨੇ ਸਥਾਨਿਕ ਵਿਧਾਇਕ ਬਲਬੀਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਰਾਜ ਪੱਧਰੀ ਸਮਾਗਮ ਵਾਲੀ ਥਾਂ ਤੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਦਿੱਤੀ 

ਰਾਣਾ ਕੇ.ਪੀ. ਸਿੰਘ ਨੇ ਦੱਸਿਆ ਕਿ ਮਹਾਰਾਣਾ ਪ੍ਰਤਾਪ ਜੀ ਦੀ ਜੇਯੰਤੀ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਮਾਨਯੋਗ ਰਾਜਪਾਲ ਪੰਜਾਬ, ਵੀ.ਪੀ. ਸਿੰਘ ਬਦਨੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਅਤੇ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਸ਼ੇਸ ਤੋਰ ਤੇ ਸ਼ਮੂਲੀਅਤ ਕਰਕੇ ਸਮਾਗਮ ਦੀ ਸੋਭਾ ਨੂੰ ਵਧਾਉਣਗੇ।

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਸਪੀਕਰ ਵਿਧਾਨ ਸਭਾ ਪੰਜਾਬ ਨੂੰ ਮਹਾਰਾਣਾ ਪ੍ਰਤਾਪ ਜੀ ਦੀ ਜਯੰਤੀ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ  ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੀਆਂ ਸ਼ਖਸੀਅਤਾ ਅਤੇ ਆਮ ਲੋਕਾਂ ਨੁੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਊਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਪ੍ਰਸਿੱਧ ਲੋਕ ਗਾਇਕ ਮੁਹੰਮਦ ਸਦੀਕ ਅਤੇ ਸੁਖਜੀਤ ਕੌਰ ਦੀ ਗਾਇਕ ਜੋੜੀ ਅਤੇ ਰਾਜਸਥਾਨ ਦੇ ਪ੍ਰਸਿੱਧ ਸੰਗੀਤਕਾਰ ਪ੍ਰੇਮ ਭੰਡਾਰੀ ਗਰੁੱਪ ਅਤੇ ਮਾਦਵ ਦਰਕ ਗਰੁੱਪ ਵੱਲੋਂ ਰਾਜਸਥਾਨੀ ਗੀਤ- ਸੰਗੀਤ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਸਮਾਗਮ ਮੌਕੇ ਟਰੈਫਿਕ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਪਾਰਕਿੰਗ ਦੀ ਵਿਸ਼ੇਸ ਵਿਵਸਥਾ ਵੀ ਕੀਤੀ ਜਾਵੇਗੀ ਤਾਂ ਜੋ ਟਰੈਫਿਕ ਵਿੱਚ ਕਿਸੇ ਕਿਸਮ ਦੀ ਸਮੱਸਿਆ ਪੇਸ ਨਾ ਆਵੇ 

No comments:

Post a Comment