Thursday, 18 May 2017

ਜ਼ਿਲ੍ਹੇ ਦੇ 51 ਸਰਕਾਰੀ ਸਕੂਲਾਂ 'ਚ 2 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਆਰਟ ਐਂਡ ਕਰਾਫਟ ਰੂਮ ਉਸਾਰੇ ਜਾਣਗੇ: ਜ਼ਿਲ੍ਹਾ ਸਿੱਖਿਆ ਅਫਸਰ

By 121 News

Chandigarh 18th May:- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ' ਪੜ੍ਹਦੇ ਬੱਚਿਆ ਵਿੱਚ ਹੁਨਰ ਸਿਖਲਾਈ ਨੂੰ ਬੜਾਵਾ ਦੇਣ ਲਈ ਜ਼ਿਲ੍ਹੇ ਦੇ 51 ਸਕੂਲਾਂ ਵਿੱਚ 02 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ ਆਰਟ ਐਂਡ ਕਰਾਫਟ ਰੂਮ ਉਸਾਰੇ ਜਾ ਰਹੇ ਹਨ ਜਿਨ੍ਹਾਂ ਵਿੱਚ ਸਕੂਲੀ ਬੱਚਿਆਂ ਨੂੰ ਡਰਾਇੰਗ, ਸਿਲਾਈ ਕਢਾਈ, ਫੈਸ਼ਨ ਡਿਜ਼ਾਇਨਰ ਆਦਿ ਦੀ ਹੁਨਰ ਸਿਖਲਾਈ ਦਿੱਤੀ ਜਾਵੇਗੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ' 29 ਸਕੂਲਾਂ ਵਿੱਚ 02 ਕਰੋੜ 09 ਲੱਖ 22 ਹਜਾਰ ਰੁਪਏ ਦੀ ਲਾਗਤ ਨਾਲ ਆਰਟ ਐਂਡ ਕਰਾਫਟ ਰੂਮ ਬਣਾਉਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 21 ਹੋਰ ਵੱਖ ਵੱਖ ਸਕੂਲਾਂ ਵਿੱਚ ਆਰਟ ਐਂਡ ਕਰਾਫਟ ਰੂਮ ਬਣਾਉਣ ਦਾ ਕੰਮ ਉਸਾਰੀ ਅਧੀਨ ਹੈ  

ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਜ਼ਿਲ੍ਹੇ ਦੇ ਤਿੰਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਨ੍ਹਾਂ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਹਾਣਾ ਸ਼ਾਮਿਲ ਹਨ ਨੂੰ ਬੁਨਿਆਦੀ ਢਾਂਚੇ ਲਈ 80 ਲੱਖ 43 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ ਅਤੇ ਇਹ ਰਾਸ਼ੀ ਸਬੰਧਿਤ ਸਕੂਲਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰੜੀ ਨੂੰ ਵਾਧੂ ਕਮਰੇ ਲਈ 06 ਲੱਖ 50 ਹਜਾਰ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਜਿਸ ਵਿੱਚੋਂ 50 ਫੀਸਦੀ ਰਾਸ਼ੀ ਸਕੂਲ ਨੂੰ ਜਾਰੀ ਕਰ ਦਿੱਤੀ ਗਈ ਹੈ। 

ਸੁਰਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲਾਂ ਵਿੱਚ ਵਿਦਿਆਰਥਣਾਂ ਨੂੰ ਜੂਡੋ ਕਰਾਟੇ ਸਿਖਾਉਣ ਲਈ 08 ਲੱਖ 82 ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਇਸ ਤੋਂ ਇਲਾਵਾ ਬੇਟੀ ਬਚਾਓ, ਬੇਟੀ ਪੜਾਓ ਸਕੀਮ ਦੀ ਜਾਗਰੂਕਤਾ ਲਈ 33 ਹਜ਼ਾਰ 500 ਰੁਪਏ ਅਤੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਤੇ 14 ਹਜ਼ਾਰ 755 ਅਤੇ ਜੋਨ ਪੱਧਰੀ ਕਲਾ ਉਤਸਵ ਤੇ 1 ਲੱਖ 14 ਹਜ਼ਾਰ 920 ਰੁਪਏ ਖਰਚ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀਆਂ ਤੇ 71 ਹਜਾਰ 915 ਰੁਪਏ ਖਰਚ ਕੀਤੇ ਗਏ ਹਨ ਅਤੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਕੰਮਾਂ ਲਈ 40 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ

No comments:

Post a Comment