Pages

Thursday, 4 May 2017

8 ਮਈ ਨੂੰ ਵਿਸ਼ਵ ਰੈਡ ਕਰਾਸ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ : ਜਸਵੀਰ ਸਿੰਘ

By 121 News

Chandigarh 04th May:- ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਅਤੇ ਜ਼ਿਲ੍ਹੇ ' ਪੈਦੀਆਂ ਸਬ ਡਿਵੀਜਨਾਂ ਮੁਹਾਲੀ, ਖਰੜ ਅਤੇ ਡੇਰਾਬਸੀ ਵਿਖੇ  ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਸਰਕਾਰੀ ਅਤੇ ਗੈਰ ਸਰਕਾਰੀ ਸਕੂਲੀ ਬੱਚਿਆਂ ਦੇ ਪੇਂਟਿੰਗ, ਲੇਖ ਅਤੇ ਭਾਸਣ ਮੁਕਾਬਲੇ ਕਰਵਾਏ ਗਏ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਕਰਵਾਏ ਗਏ ਮੁਕਾਬਲਿਆਂ ਵਿੱਚ 09 ਸਕੂਲਾਂ ਦੇ 231 ਬੱਚਿਆਂ ਨੇ ਭਾਗ ਲਿਆ ਰੈੱਡ ਕਰਾਸ ਸੋਸਾਇਟੀ ਦੀ ਅਵੇਤਨੀ ਸਕੱਤਰ ਅਤੇ ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ ਨੇ ਦੱਸਿਆ ਕਿ 8 ਮਈ ਨੂੰ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਨ ਕੀਤਾ ਜਾਵੇਗਾ ਇਸ ਮੌਕੇ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਸਖ਼ਸੀਅਤਾਂ, ਖੂਨਦਾਨੀਆਂ  ਅਤੇ ਪੇਂਟਿੰਗ , ਲੇਖ ਅਤੇ ਭਾਸ਼ਣ ਮੁਕਾਬਲਿਆਂ ਵਿੱਚ ਪੁਜ਼ੀਸਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਇਸ ਸਮਾਗਮ ਵਿੱਚ ਰੈੱਡ ਕਰਾਸ ਸੋਸਾਇਟੀ ਦੇ ਪੈਟਰਨ , ਮੈਂਬਰ ਅਤੇ ਵਲੰਟੀਅਰ ਵੀ ਸ਼ਾਮਿਲ ਹੋਣਗੇ 

ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ ਨੇ ਦੱਸਿਆ ਕਿ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਕਰਵਾਏ ਗਏ ਪੇਂਟਿੰਗ, ਲੇਖ ਅਤੇ ਭਾਸਣ ਮੁਕਾਬਲਿਆਂ ਵਿੱਚ ਜੇਤੂ ਰਹੇ ਬੱਚਿਆਂ ਨੂੰ ਵਿਸ਼ਵ ਰੈਡ ਕਰਾਸ ਦਿਵਸ ਤੇ ਇਨਾਮ ਵੰਡੇ ਜਾਣਗੇ।

ਸਕੱਤਰ ਜ਼ਿਲ੍ਹਾ ਰੈਡ  ਕਰਾਸ ਸੋਸਾਇਟੀ ਰਾਜ ਮਲ ਨੇ ਦੱਸਿਆ ਕਿ ਪੈਰਾਗਾਨ ਸਕੂਲ ਸੈਕਟਰ 71 ਵਿਖੇ ਕਰਵਾਏ ਗਏ ਮੁਕਾਬਲਿਆਂ ਵਿੱਚ ਬੱਚਿਆਂ ਨੇ ਪੂਰੇ ਉਤਸਾਹ ਨਾਲ ਭਾਗ ਲਿਆ ਅਤੇ ਬੱਚਿਆਂ ਨੇ ਭਰੂਣ ਹੱਤਿਆ ਅਤੇ ਨਸ਼ਿਆਂ ਦੀ ਰੋਕਥਾਮ ਅਤੇ ਹੋਰ ਸਮਾਜਿਕ ਬੁਰਾਈਆਂ ਦੀ ਰੋਕਥਾਮ ਦੇ ਵਿਸ਼ੇ ਤੇ ਪੇਟਿੰਗਾਂ ਤਿਆਰ ਕੀਤੀਆਂ ਅਤੇ ਭਾਸ਼ਣ ਮੁਕਾਬਲਿਆਂ ਦਾ ਵੀ ਇਹ ਵਿਸ਼ਾ ਰਿਹਾ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨਿਰਮਲ ਸ਼ਰਮਾ, ਕੌਂਸਲਰ ਹਰਵਿੰਦਰ ਸਿੰਘ, ਰੈਡ ਕਰਾਸ ਸੋਸਾਇਟੀ ਦੇ ਜ਼ਿਲ੍ਹਾ ਸਿਖਲਾਈ ਅਫਸਰ   ਸੁਖਵੰਤ ਸਿੰਘ,  ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ 

No comments:

Post a Comment