By 121 News
Chandigarh 17th May:- ਜਸਵਿੰਦਰ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੇ ਦਫਤਰ ਵਿਖੇ ਬਤੌਰ ਸਹਾਇਕ ਸਿੱਖਿਆ ਅਫਸਰ (ਖੇਡਾਂ) ਵਜੋਂ ਆਪਣਾ ਅਹੁਦਾ ਸੰਭਾਲਿਆ। ਇਥੇ ਇਹ ਵਰਨਣਯੋਗ ਹੈ ਕਿ ਜਸਵਿੰਦਰ ਕੌਰ ਨੇ ਕਬੱਡੀ ਦੀ ਨੈਸ਼ਨਲ ਪੱਧਰ ਦੀ ਖਿਡਾਰਨ ਹੋਣ ਦੇ ਨਾਤੇ ਮਾਂ ਖੇਡ ਕਬੱਡੀ ਨੂੰ ਬੁਲੰਦੀਆਂ ਤੇ ਪਹੁੰਚਾਇਆ ਅਤੇ ਕਬੱਡੀ ਦੀ ਵਧੀਆ ਰੇਡਰਾਂ ਵਜੋਂ ਜਾਣੇ ਜਾਂਦੇ ਸਨ ਅਤੇ ਨੈਸ਼ਨਲ ਪੱਧਰ ਤੇ ਕਬੱਡੀ ਟੀਮ ਨੂੰ ਕਈ ਤਮਗੇ ਜਿਤਾਏ। ਇਸ ਤੋਂ ਪਹਿਲਾਂ ਉਹ ਬੱਤਾ ਸਕੂਲ ਵਿਖੇ ਬਤੌਰ ਡੀ.ਪੀ.ਈ. ਤਾਇਨਾਤ ਸਨ।
ਜਸਵਿੰਦਰ ਕੌਰ ਨੇ ਅਹੁਦਾ ਸੰਭਾਲਣ ਤੌਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਰਾਜ ਸਰਕਾਰ ਦਵਾਰਾ ਜੋ ਜਿੰਮੇਵਾਰੀ ਓਹਨਾ ਨੂੰ ਸੌਂਪੀ ਗਈ ਹੈ ਉਸਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਣਗੇ।
ਜਸਵਿੰਦਰ ਕੌਰ ਦੇ ਅਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਰਿੰਦਰ ਸਿੰਘ ਸਿੱਧੂ, ਡਿਪਟੀ ਡੀ.ਈ.ਓ ਰਵਿੰਦਰ ਕੌਰ, ਗੁਰਪ੍ਰੀਤ ਸਿੰਘ, ਪ੍ਰਧਾਨ ਫਿਜੀਕਲ ਐਜੂਕੇਸ਼ਨ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਨਰਿੰਦਰ ਸਿੰਘ, ਵੀਨਾ ਕੁਮਾਰੀ, ਵੀਰਪਾਲ ਕੌਰ, ਜਸਵੀਰ ਕੌਰ, ਕ੍ਰਿਸ਼ਨ ਕੁਮਾਰ, ਮਨਵਿੰਦਰ ਕੌਰ, ਸਮਸੇਰ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ, ਹਰਬੰਸ ਸਿੰਘ, ਸੰਦੀਪ ਸਿੰਘ, ਹਰਪਾਲ ਕੌਰ, ਬਲਜੀਤ ਕੌਰ, ਲਛਮੀ ਦੇਵੀ, ਸਤਵਿੰਦਰ ਕੌਰ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਰਿੰਦਰ ਕੌਰ, ਦਲਜੀਤ ਸਿੰਘ ਤੇ ਪਰਮਿੰਦਰ ਕੌਰ ਅਤੇ ਜਿਲ੍ਹਾ ਸਿੱਖਿਆ ਅਫਸਰ ਦਫਤਰ ਦਾ ਸਮੂਹ ਸਟਾਫ ਮੌਜੂਦ ਸੀ।
No comments:
Post a Comment