Monday, 8 May 2017

ਵਿਸ਼ਵ ਰੈੱਡ ਕਰਾਸ ਦਿਵਸ ਸਾਨੂੰ ਮਨੁੱਖਤਾ ਦੀ ਸੇਵਾ ਅਤੇ ਸਰਵ-ਸਾਂਝੀਵਾਲਤਾ ਦਾ ਸੰਦੇਸ ਦਿੰਦਾ ਹੈ: ਮਾਨ

By 121 News

Chandigarh 08th May:- ਵਿਸ਼ਵ ਰੈੱਡ ਕਰਾਸ ਦਿਵਸ ਸਾਨੂੰ ਮਨੁੱਖਤਾ ਦੀ ਸੇਵਾ  ਦੇ ਨਾਲ -ਨਾਲ ਸਰਵ ਸਾਂਝੀਵਾਲਤਾ ਦਾ ਵੀ ਸੰਦੇਸ ਦਿੰਦਾ ਹੈ ਰੈੱਡ ਕਰਾਸ ਦੀ ਸਥਾਪਨਾ ਸਮੁੱਚੇ ਵਿਸ਼ਵ ਵਿੱਚ ਕੁਦਰਤੀ ਆਫਤਾਂ ਮੌਕੇ ਪੀੜਤਾਂ ਦੀ ਸਹਾਇਤਾ ਕਰਨ, ਸਿਹਤ, ਬਿਮਾਰੀਆਂ ਦੀ ਰੋਕਥਾਮ, ਦੀਨ ਦੁੱਖੀਆਂ ਦੀ ਸੇਵਾ ਭਾਵਨਾਂ ਦੇ ਉਦੇਸ਼ਾਂ ਨਾਲ ਕੀਤੀ ਗਈ ਸੀ  ਸਾਨੂੰ ਉਨ੍ਹਾਂ ਆਦੇਸ਼ਾਂ ਤੇ ਚੱਲ ਕੇ ਲੋੜਵੰਦਾਂ ਦੀ ਮਦਦ ਕਰਕੇ ਨਵੇਂ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ-ਕਮ-ਸੀਨੀਅਰ ਮੀਤ ਪ੍ਰਧਾਨ ਚਰਨਦੇਵ ਸਿੰਘ ਮਾਨ ਨੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੌਂ ਪੈਰਾਗਾਨ ਸੀਨੀਅਰ ਸੈਂਕੰਡਰੀ  ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ 

ਚਰਨਦੇਵ ਸਿੰਘ ਮਾਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਨੂੰ ਸਾਡੇ ਮਹਾਨ ਗੁਰੂਆਂ ਅਤੇ ਪੈਗੰਬਰਾਂ ਨੇ ਵੀ ਮਾਨਵਤਾ ਦੀ ਸੇਵਾ ਦਾ ਉਪਦੇਸ ਦਿੱਤਾ ਹੈ। ਜਿਨ੍ਹਾਂ ਵਿਚੋ ਭਾਈ ਘੱਨ੍ਹਈਆ ਜੀ ਇੱਕ ਸਨ ਅਤੇ ਸਾਨੂੰ ਆਪਣੇ ਗੁਰੂਆਂ ਦੇ ਦਰਸਾਏ ਮਾਰਗਾਂ ਤੇ ਚਲਣ ਦੀ ਲੋੜ ਹੈ ਸਾਨੂੰ ਸਮਾਜ ਦੇ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸ਼ਾਂ ਕਰਦਿਆਂ ਕਿਹਾ ਕਿ ਸੋਸਾਇਟੀ ਲੋਕਾਂ ਦੇ ਸਹਿਯੋਗ ਨਾਲ ਸਮਾਜ ਸੇਵਾ ਅਤੇ ਲੋੜਵੰਦ ਲੋਕਾਂ ਦੀ ਮਦਦ ਕਰ ਰਹੀਂ ਹੈ ਜੋ ਕਿ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਜ਼ਿਲ੍ਹਾ ਰੈੱਡ ਕਰਾਸ  ਸੋਸਾਇਟੀ ਨਾਲ ਜੁੜ ਕੇ ਸਮਾਜ ਸੇਵਾ ਵਿੱਚ ਹਿੱਸਾ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲ ਭਲਾਈ ਸ਼ਾਖਾ ਵੀ ਲੋੜਵੰਦਾਂ ਨੂੰ ਹਰ ਤਰ੍ਹਾਂ ਦੀ ਮਦਦ ਲੈਣ ਲਈ ਵਿਸ਼ੇਸ ਉਪਰਾਲੇ ਕਰ ਰਹੀਂ ਹੈ ਅਤੇ ਸਿਵਲ ਹਸਪਤਾਲ ਵਿਖੇ ਲੋੜਵੰਦ ਮਰੀਜਾਂ ਨੂੰ ਹਰ ਤਰ੍ਹਾਂ ਦੀ ਮਦਦ ਦਿੱਤੀ ਜਾਂਦੀ ਹੈ।  ਉਨ੍ਹਾਂ ਕਿਹਾ  ਕਿ ਮੁਹਾਲੀ ਵਿਖੇ  ਜ਼ਿਲ੍ਹਾ ਰੈਡ ਕਰਾਸ ਭਵਨ ਦੀ ਉਸਾਰੀ ਕੀਤੀ ਜਾਵੇਗੀ। ਜਿਸ ਨਾਲ ਰੈਡ ਕਰਾਸ ਦੀਆਂ ਗਤੀਵਿਧੀਆਂ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਇਸ ਮੌਕੇ ਕਿਹਾ ਕਿ ਜ਼ਿਲ੍ਹੇ ' ਖੂਨਦਾਨੀਆਂ ਅਤੇ ਨੇਤਰਦਾਨ ਜਾਂ ਸਰੀਰ ਦਾ ਕੋਈ ਹੋਰ ਅੰਗਦਾਨ ਕਰਨ ਵਾਲਿਆਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਤਾਂ ਜੋ ਲੋੜਵੰਦਾਂ ਦੀ ਜਰੂਰਤ ਪੂਰੀ ਹੋ ਸਕੇ। ਉਨ੍ਹਾਂ ਇਸ ਮੌਕੇ  ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ  ਸਕੂਲੀ ਬੱਚਿਆਂ ਦੇ ਕਰਵਾਏ ਗਏ ਭਾਸ਼ਣ, ਪੇਂਟਿੰਗ ਅਤੇ ਲੇਖ ਮੁਕਾਬਲਿਆਂ ਵਿੱਚ ਜੇਤੂ ਰਹੇ ਬੱਚਿਆਂ ਨੂੰ ਇਨਾਮ ਵੀ ਵੰਡੇ। 

ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪੈਟਰਨ ਸਮਾਜ ਅਤੇ ਸਮਾਜ ਸੇਵੀ ਇੰਜ: ਪੀ.ਐਸ.ਵਿਰਦੀ, ਹਰਪ੍ਰੀਤ ਸਿੰਘ ਰੇਖੀ, ਜਗਜੀਤ ਸਿੰਘ ਅਰੌੜਾ, ਸਮਾਜ ਸੇਵੀ ਸ੍ਰੀ ਹਰਦੀਪ ਸਿੰਘ ਬਠਲਾਣਾ, ਸੁਖਦੀਪ ਸਿੰਘ, ਡਾ: ਐਸ.ਐਸ. ਤੂਰ ਸਮੇਤ 10 ਤੋਂ ਵੱਧ ਵਾਰ ਖੂਨ ਦੇਣ ਵਾਲੇ ਸ੍ਰੀ ਗੁਰਸ਼ਰਨ ਸਿੰਘ, ਕੁਲਵਿੰਦਰ ਸਿੰਘ, ਸਤਵਿੰਦਰ ਕੌਰ, ਰਾਜੇਸ ਸ਼ਰਮਾ, ਸਤੀਸ ਕੁਮਾਰ ਬੇਦੀ, ਪ੍ਰਵੀਨ ਕੁਮਾਰ, ਦੀਪਕ ਕੁਮਾਰ, ਹਰਦੀਪ ਧੀਮਾਨ, ਸੰਜੇ ਕੁਮਾਰ  ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।  

ਇਸ  ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਅਵੇਤਨੀ ਸਕੱਤਰ ਜਸਵੀਰ ਸਿੰਘ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀਆਂ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ  ਜਾਣਕਾਰੀ  ਦਿੱਤੀ।  ਜਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਰਾਜਮਲ ਨੇ ਬੋਲਦਿਆਂ ਦੱਸਿਆ ਕਿ ਰੈੱਡ ਕਰਾਸ ਦੇ ਬਾਨੀ ਸਰ ਹੈਨਰੀ ਡਿਓਨਾ ਦੇ ਜਨਮ ਦਿਵਸ ਨੂੰ  ਹਰ ਸਾਲ ਵਿਸ਼ਵ ਰੈੱਡ ਕਰਾਸ ਦਿਵਸ ਵੱਜੋ ਵਿਸ਼ਵ ਪੱਧਰ ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਇਸ ਮੌਕੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਜਿਥੇ  ਲੋੜਵੰਦਾਂ ਦੀ ਸਹਾਇਤਾ ਕਰਦੀ ਹੈ ਉਥੇ ਸੁਸਾਇਟੀ ਵੱਲੋਂ ਫਸਟ ਏਡ ਐਂਡ ਹੋਮ ਨਰਸਿੰਗ ਟਰੇਨਿੰਗ ਦਿੱਤੀ ਜਾਂਦੀ ਹੈ ਇਸ ਤੋਂ ਇਲਾਵਾ ਜਨ ਔਸਧੀ ਸਟੋਰ ਜਿਥੇ ਕਿ ਸਸਤੀਆਂ ਜੈਨਰਿਕ ਦਵਾਇਆ ਦਿੱਤੀਆਂ ਜਾਂਦੀਆ ਹਨ ਵੀ ਚਲਾਇਆ ਜਾ ਰਿਹਾ ਹੈ ਇਸ ਮੌਕੇ ਸਕੂਲੀ ਬੱਚਿਆਂ ਵੱਲੋੀ ਬਾਲ ਮਜਦੂਰੀ ਤੇ ਨਾਟਕ ਰਾਜੂ ਦਾ ਢਾਬਾ, ਗਿੱਧੇ ਸਮੇਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ 

 

No comments:

Post a Comment