Monday 12 June 2017

ਦੁੱਧ ਪਰਖ ਕੈਂਪ ਦੌਰਾਨ 45 ਦੁੱਧ ਦੇ ਸੈਪਲਾਂ ਵਿੱਚੋਂ 19 ਸੈਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ

By 121 News

Chandigarh 12th June:-  ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੁਕਤਾ ਮੁਹਿੰਮ ਐਸ..ਐਸ. ਨਗਰ ਦੇ ਵਾਰਡ ਨੰ: 24 ਵਿਖੇ ਦੁੱਧ ਖਪਤਕਾਰ ਜਾਗਰੁਕਤਾ ਕੈਪ ਦਾ ਆਯੋਜਨ ਕੀਤਾ ਗਿਆ ਦਰਸ਼ਨ ਸਿੰਘ ਡੇਅਰੀ ਟੈਕਨੋਲੋਜੀਸਟ ਦੀ ਨਿਗਰਾਨੀ ਹੇਠ ਲਗਾਏ ਗਏ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਮੌਕੇ ਮੋਬਾਇਲ ਲੈਬੋਰਾਟਰੀ ਰਾਂਹੀ ਦੁੱਧ ਦੇ ਸੈਪਲਾਂ ਦੀ ਪਰਖ ਮੁਫਤ ਕੀਤੀ ਗਈ ਅਤੇ ਦੁੱਧ ਦੇ 45 ਸੈਪਲਾਂ ਦੀ ਕੀਤੀ ਪਰਖ ਵਿੱਚੋਂ 26 ਨਮੂਨੇ ਮਿਆਰਾਂ ਅਨੂਸਾਰ ਪਾਏ ਗਏ ਅਤੇ 19 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀ ਪਾਏ ਗਏ

 ਦੁੱਧ ਖਪਤਕਾਰ ਜਾਗਰੂਕਤਾ ਕੈਪ ਦੀ ਟੀਮ ਦੇ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਕੈਂਪਾਂ ਤੌਂ ਇਲਾਵਾ ਹੁਣ ਸਾਰੇ ਵਿਭਾਗੀ ਦਫ਼ਤਰਾਂ ਵਿੱਚ ਵੀ ਦੁੱਧ ਦੀ ਪਰਖ ਮੂਫਤ ਕਰਵਾਈ ਜਾ ਸਕਦੀ ਹੈ। ਜੇਕਰ ਦੁੱਧ ਪਰਖ ਦਾ ਕੈਪ ਆਯੋਜਿਤ ਕਰਾਉਣਾ ਹੋਵੇ ਤਾਂ ਵਿਭਾਗ ਦੇ ਜਿਲ੍ਹਾ ਪੱਧਰੀ ਜਾਂ ਦਫਤਰ ਜਾਂ ਹੈਲਪ ਲਾਈਨ ਨੰਬਰ 0160-2280100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਅਮਲੇ ਅਤੇ ਦੁੱਧ ਖਪਤਕਾਰਾਂ ਤੋਂ ਇਲਾਵਾ ਕੌਂਸਲਰ ਕਮਲਜੀਤ ਸਿੰਘ ਰੂਬੀ, .ਪੀ.ਸੈਣੀ, ਬਲਜੀਤ ਸਿੰਘ, ਪੀ ਚਟਾਨੀ, ਅਜੈ ਪਾਲ, ਅਮਨਦੀਪ ਸਿੰਘ, ਤਰਨਜੀਤ ਕੌਰ, ਬਲਜੀਤ ਕੋਰ, ਹਰਦੇਵ ਸਿੰਘ, ਗੁਰਦੀਪ ਸਿੰਘ ਸਮੇਤ ਹੋਰ ਪੰਤਵੰਤੇ ਸੱਜਣ ਮੌਜੂਦ ਸਨ

 ਇਸ ਮੌਕੇ ਦਰਸ਼ਨ ਸਿੰਘ ਨੇ ਦੱਸਿਆ ਕਿ ਕਿ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੁੱਖ ਮੰਤਵ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦਾ ਮਹੰਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣਾ ਹੈ। ਦੁੱਧ ਦੇ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਅਧਾਰ ਤੇ ਖਪਤਕਾਰਾਂ ਨੁੰ ਦੱਸਣਾ ਹੈ ਕਿ ਉਨ੍ਹਾਂ ਵੱਲੋਂ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਰਾਂ ਵੱਲੋ ਖਰਚੀ ਕੀਮਤ ਦਾ ਮੁੱਖ ਮੋੜਦੇ ਹਨ ਜਾਂ ਨਹੀਂ ਉਨ੍ਹਾਂ ਇਹ ਵੀ ਸਪੱਸਟ ਕੀਤਾ ਕਿ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੀ ਸੰਭਾਵਨਾ ਖਤਮ ਕਰ ਸਕਦਾ ਹੈ। ਇਸ ਮੌਕੇ ਖਪਤਕਾਰਾਂ ਵੱਲੋਂ ਦੁੱਧ ਦੇ ਸੈਪਲਾਂ ਦੀ ਪਰਖ ਕਰਾਉਣ ਉਪਰੰਤ ਨਤੀਜੇ ਮੌਕੇ ਤੇ ਹੀ ਮੁਫਤ ਦਿੱਤੇ ਗਏ

No comments:

Post a Comment