Tuesday, 4 July 2017

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 8 ਜੁਲਾਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ

By 121 News

SAS Nagar 04th July:-  ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 8 ਜੁਲਾਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਹਰੇਕ ਤਰ੍ਹਾਂ ਦੇ ਝਗੜਿਆਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਨਿਕਾ ਲਾਂਬਾ ਨੇ ਦੱਸਿਆ ਕਿ 8 ਜੁਲਾਈ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿੱਚ ਵੱਖ ਵੱਖ ਬੈਂਚ ਸਥਾਪਿਤ ਕਰਕੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ

 ਮੋਨਿਕਾ ਲਾਂਬਾ ਨੇ ਦੱਸਿਆ ਕਿ 8 ਜੁਲਾਈ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਹਰੇਕ ਤਰ੍ਹਾਂ ਦੇ ਕੇਸ ਜਿਵੇਂ ਕਿ ਰਾਜੀਨਾਮੇਯੋਗ ਫੌਜ਼ਦਾਰੀ ਕੇਸ, ਚੈਕ ਬਾਊਂਸ ਦੇ ਕੇਸ(NIAct u/s 138), ਮੋਟਰ ਦੁਰਘਟਨਾ ਕੇਸ ਸਮੇਤ ਦੁਰਘਟਨਾ ਜਾਣਕਾਰੀ ਰਿਪੋਰਟ, ਵਿਵਾਹਿਕ ਅਤੇ ਪਰਿਵਾਰਕ ਝਗੜਿਆਂ ਦੇ ਕੇਸ, ਕਿਰਤ ਮਾਮਲਿਆਂ ਦੇ ਕੇਸ, ਜਮੀਨ ਅਧਿਗ੍ਰਹਿਣ ਦੇ ਕੇਸ, ਸਾਰੇ ਪ੍ਰਕਾਰ ਦੇ ਝਗੜਿਆਂ ਦੇ ਕੇਸ, ਦੀਵਾਨੀ ਕੇਸ ਜਿਵੇਂ ਕਿ ਕਿਰਾਏ ਸਬੰਧੀ, ਰੈਵੀਨਿਊ ਕੇਸ, ਬਿਜਲੀ ਅਤੇ ਪਾਣੀ ਦੇ ਕੇਸ (ਚੋਰੀ ਸਮੇਤ) ਵਿਚਾਰੇ ਜਾਣਗੇ ਅਤੇ ਇਨ੍ਹਾਂ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ

ਉਨਾ੍ਹਂ ਨੇ ਹੋਰ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਨਿਆਂਇਕ ਅਧਿਕਾਰੀਆਂ ਦੇ ਬੈਂਚ ਬਣਾਏ ਜਾਣਗੇ ਜਿਸ ਵਿੱਚ ਕਿ ਆਮ ਲੋਕਾਂ ਦੇ ਕੇਸਾਂ ਦਾ ਲੋਕ ਅਦਾਲਤ ਦੀ ਪ੍ਰਕ੍ਰਿਆ ਰਾਹੀਂ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਕੇਸ ਇਸ ਕੌਮੀ ਲੋਕ ਅਦਾਲਤ ਵਿੱਚ ਲਗਵਾ ਕੇ ਇਸ ਦਾ ਲਾਭ ਉਠਾਉਣ ਕਿਉਂਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਸਮਝੌਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ

No comments:

Post a Comment