Tuesday, 11 July 2017

ਸੰਜੀਵ ਕੁਮਾਰ ਗਰਗ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਚਾਰਜ ਸੰਭਾਲਿਆ

By 121 News

Mohali 11th July:- ਭੁਪਿੰਦਰ ਪਾਲ ਸਿੰਘ ਆਈ..ਐਸ. ਦੇ ਟ੍ਰੇਨਿੰਗ ਤੇ ਜਾਣ ਕਾਰਨ ਸੰਜੀਵ ਕੁਮਾਰ ਗਰਗ ਨੇ ਸਾਹਿਬਜਾਦਾ ਅਜੀਤ ਸਿੰਘ ਨਗਰ  ਜ਼ਿਲ੍ਹੇ ਦੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਆਪਣੇ ਅਹੁਦੇ ਦਾ ਚਾਰਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਸਥਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫਤਰ ਵਿਖੇ ਆਪਣਾ ਚਾਰਜ ਸੰਭਾਲ ਲਿਆ ਹੈ

ਆਪਣਾ ਕਾਰਜਭਾਰ ਸੰਭਾਲਣ ਉਪਰੰਤ ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਕਾਰਜਾਂ ' ਢਿੱਲ ਬਰਦਾਸਤ ਨਹੀਂ ਕੀਤੀ ਜਾਵੇਗੀ  ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੀ ਦਫਤਰੀ ਡਿਊਟੀ ਦੇ ਨਾਲ ਨਾਲ ਪਿੰਡਾਂ ਤੋਂ ਕੰਮ ਕਾਜ ਕਰਾਉਣ ਲਈ ਆਏ ਲੋਕਾਂ ਦੀਆਂ ਸਮੱਸਿਆਵਾਂ/ਕੰਮਕਾਜ ਨੂੰ ਬਿਨਾਂ ਕਿਸੇ ਦੇਰੀ ਤੋਂ ਨੇਪਰੇ ਚੜਾਉਣ ਨੂੰ ਯਕੀਨੀ ਬਣਾਉਣ ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਨਾਲ ਸਮਰਪਿਤ ਭਾਵਨਾਂ ਨਾਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ