Monday 14 August 2017

ਐਸ.ਏ.ਐਸ. ਨਗਰ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ: ਸਿੱਧੂ

By 121 News

Chandigarh 14th August:- ਐਸ..ਐਸ. ਨਗਰ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਯੋਜਨਾ ਬੱਧ ਤਰੀਕੇ ਨਾਲ ਕੀਤਾ ਜਾਵੇਗਾ  ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਸ੍ਰ: ਬਲਬੀਰ ਸਿੰਘ ਸਿੱਧੂ ਨੇ ਪਿੰਡ ਬਲੌਂਗੀ ਦੀ ਪੰਚਾਇਤ ਨੂੰ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ ਲਈ 11 ਲੱਖ ਰੁਪਏ ਦੀ ਗ੍ਰਾਂਟ ਦਾ ਚੈਕ ਸੌਂਪਣ ਉਪਰੰਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ 

ਬਲਬੀਰ ਸਿੰਘ ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ  ਹਲਕੇ ਦੇ ਵਿਕਾਸ ਕਾਰਜਾਂ ਲਈ ਧਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਸਰਕਾਰ ਵੱਲੋਂ ਮਿਲੀ ਗ੍ਰਾਂਟ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਵਿਕਾਸ ਕਾਰਜਾਂ ਦਾ ਮਿਆਰੀ ਹੋਣਾ ਵੀ ਯਕੀਨੀ ਬਣਾਇਆ ਜਾਵੇ। ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ  ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। 

ਇਸ ਮੌਕੇ  ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ ਚੰਦ ਸ਼ਰਮਾਂ ਮੱਛਲੀਕਲਾਂ ਨੇ ਦੱਸਿਆ ਕਿ ਇਹ ਗ੍ਰਾਂਟ ਸਾਬਕਾ ਕੇਂਦਰੀ ਮੰਤਰੀ ਅਤੇ ਮੌਜੂਦਾ ਮੈਂਬਰ ਰਾਜ ਸਭਾ ਸ੍ਰੀਮਤੀ ਅੰਬੀਕਾ ਸੋਨੀ ਦੇ ਅਖਤਿਆਰੀ ਕੋਟੇ ਵਿੱਚੋ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ  ਤੋਂ ਪਹਿਲਾਂ ਵੀ ਪਿੰਡ ਬਲੌਂਗੀ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ੍ਰ: ਬਲਬੀਰ ਸਿੰਘ ਸਿੱਧੂ ਵੱਲੋਂ ਵੀ ਇਸ  ਪਿੰਡ ਦੇ ਵਿਕਾਸ ਕਾਰਜਾਂ ਲਈ ਆਪਣੀ ਜੇਬ ਵਿੱਚੋ 15 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ। 

ਇਸ ਮੌਕੇ ਬੀ.ਸੀ ਪ੍ਰੇਮੀ, ਗੁਰਚਰਨ ਸਿੰਘ ਭਮਰਾ, ਕੁਲਵਿੰਦਰ ਸਰਮਾਂ, ਕੁਲਦੀਪ ਸਿੰਘ ਬਿੱਟੂ, ਪ੍ਰਧਾਨ ਮਨਜੀਤ ਸਿੰਘ, ਸ੍ਰੀ ਜਨਾਰਧਨ, ਹਰਜਿੰਦਰ ਸਿੰਘ ਰਾਜਨ, ਜੁਗਿੰਦਰ ਸਿੰਘ ਧਾਲੀਵਾਲ, ਪੰਚ ਜਰਨੈਲ ਸਿੰਘ ਰਾਮਨਾਥ, ਕੁਲਵੰਤ ਰਾਣਾ, ਚੌਧਰੀ ਹਰੀ ਪਾਲ ਚੋਲਟਾ ਦਵਿੰਦਰ ਸਿੰਘ ਬੱਬੂ ਸਮੇਤ ਹੋਰ ਪੰਤਵੰਤੇ ਵੀ ਮੌਜੂਦ ਸਨ 

No comments:

Post a Comment