Tuesday, 8 August 2017

ਆਜ਼ਾਦੀ ਦਿਵਸ ਸਮਾਰੋਹ ਮੌਕੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ: ਚਰਨਦੇਵ ਸਿੰਘ ਮਾਨ

By 121 News

Chandigarh 08th August:- ਆਜ਼ਾਦੀ ਦਿਵਸ ਸਾਡਾ ਕੌਂਮੀ ਤਿਉਹਾਰ ਹੈ ਇਸ ਤਿਉਹਾਰ ਨੂੰ ਸਾਨੋ ਸੋਕਤ ਨਾਲ ਮਨਾਇਆ ਜਾਵੇਗਾ ਅਤੇ ਆਜ਼ਾਦੀ ਦਿਵਸ ਸਮਾਰੋਹ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਇਸ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ ਨੇ ਸਪੋਰਟਸ ਸਟੇਡੀਅਮ ਸੈਕਟਰ-78 ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਦਾ ਨਿਰਿਖਣ ਕਰਨ ਉਪਰੰਤ ਦਿੱਤੀ 

ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਵੱਲੋਂ ਦੇਸ ਪਿਆਰ ਅਤੇ ਵੱਖ-ਵੱਖ ਰਾਜਾਂ ਨਾਲ ਸਬੰਧਤ ਸਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਸਭਿਆਚਾਰਕ ਪ੍ਰੋਗਰਾਮ ਦੀ ਦੂਜੀ ਰਿਹਰਸਲ ਭਲਕੇ 09 ਅਗਸਤ ਨੂੰ ਸਪੋਰਟਸ ਸਟੇਡੀਅਮ ਸੈਕਟਰ 78 ਵਿਖੇ ਹੀ ਰੱਖੀ ਗਈ ਹੈ। ਅੱਜ ਦੀ ਰਿਹਰਸਲ ਮੌਕੇ ਸਹਾਇਕ ਸਿੱਖਿਆ ਅਫ਼ਸਰ ਜਸਵਿੰਦਰ ਕੌਰ ਅਤੇ ਸਮਸੇਰ ਸਿੰਘ  ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ