Wednesday 27 February 2019

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਬਦ ਗੁਰੂ ਯਾਤਰਾ 52ਵੇਂ ਦਿਨ ਗੁਰਦੁਆਰਾ ਅੰਬ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

By 121 News

ਮੋਹਾਲੀ 27th Feb, 2019:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਨੂੰ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਵੱਖ ਵੱਖ ਪੜਾਵਾਂ ਤੋਂ ਹੁੰਦੀ ਹੋਈ ਅੱਜ 52ਵੇਂ ਦਿਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਪਹੁੰਚਣ 'ਤੇ ਸ਼ਬਦ ਗੁਰੂ ਯਾਤਰਾ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਮਹੀਨੇ ਵਿਚ  ਰਹੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੰਗਤ ਵਿਚ ਉਤਸ਼ਾਹ ਪੈਦਾ ਕਰਨ ਦੇ ਨਾਲ ਨਾਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਪ੍ਰੇਰਣਾ ਦੇਣ ਲਈ ਸ਼ੁਰੂ ਕੀਤੀ ਗਈ ਹੈ 
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੀ ਸ਼ਬਦ ਗੁਰੂ ਯਾਤਰਾ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ, ਜਦਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮੇਘ ਸਿੰਘ ਨੇ ਅਰਦਾਸ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕਰਨ ਦੀ ਸੇਵਾ . ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਕੀਤੀ ਇਸ ਦੌਰਾਨ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਕੀਤੀ ਗਈ ਫੁੱਲਾਂ ਦੀ ਭਰਵੀਂ ਵਰਖਾ ਅਤੇ ਬੈਂਡ ਪਾਰਟੀਆਂ ਵੱਲੋਂ ਵਜਾਈਆਂ ਗਈਆਂ ਮਧੁਰ ਧੁਨਾਂ ਸੰਗਤ ਲਈ ਖਿੱਚ ਦਾ ਕੇਂਦਰ ਬਣੀਆਂ 
ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ 'ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਸ਼ਬਦ ਗੁਰੂ ਯਾਤਰਾ ਦੀ ਅਗਲੇ ਪੜਾਅ ਲਈ ਅਰੰਭਤਾ ਸਮੇਂ ਹਾਜ਼ਰ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, . ਸਿਮਰਨਜੀਤ ਸਿੰਘ ਚੰਦੂਮਾਜਰਾ, ਬੀਬੀ ਸਤਵੰਤ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ (ਚੰਡੀਗੜ੍ਹ), ਸ਼੍ਰੋਮਣੀ ਕਮੇਟੀ ਦੇ ਇੰਚਾਰਜ ਟਰੱਸਟ . ਮਨਜੀਤ ਸਿੰਘ, ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ . ਜੋਗਾ ਸਿੰਘ, ਮੀਤ ਮੈਨੇਜਰ . ਕੁਲਵਿੰਦਰ ਸਿੰਘ, . ਗੁਰਮੀਤ ਸਿੰਘ ਰਿਕਾਰਡ ਕੀਪਰ, ਸੁਪਰਵਾਈਜ਼ਰ . ਹਰਜਿੰਦਰ ਸਿੰਘ, ਗੁਰਦੁਆਰਾ ਇੰਸਪੈਕਟਰ . ਗੁਰਚਰਨ ਸਿੰਘ, . ਗੁਰਵਿੰਦਰ ਸਿੰਘ, . ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ 

 

No comments:

Post a Comment