By 121 News
Chandigarh, August 17, 2024:-
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਰਾਜ ਭਵਨ ਵੱਲ ਪੈਦਲ ਰੋਸ ਮਾਰਚ ਲਈ ਪਿੰਡ ਬਡਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਪਿੰਡ ਵਾਸੀ ਬੀਰਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਤਰਕਸ਼ੀਲ ਸੋਸਾਇਟੀ ਤੋਂ ਜੋਗਾ ਸਿੰਘ ਸ਼ਾਮਿਲ ਹੋਏ ਜਿਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ 29 ਅਗਸਤ ਦੇ ਰਾਜ ਭਵਨ ਵੱਲ ਪੈਦਲ ਰੋਸ ਮਾਰਚ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿੰਡ ਦੇ ਮੋਹਤਬਰ ਵਿਅਕਤੀਆਂ ਵਿੱਚ ਕਰਨੈਲ ਸਿੰਘ, ਕੁਲਦੀਪ ਸਿੰਘ, ਜਸਵੀਰ ਸਿੰਘ ਅਤੇ ਮਨਜੀਤ ਸਿੰਘ ਆਦਿ ਨੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਰੋਸ ਮਾਰਚ ਵਿੱਚ ਪਿੰਡ ਬਡਹੇੜੀ ਤੋਂ ਵੱਡੀ ਗਿਣਤੀ ਲੋਕ ਸ਼ਾਮਿਲ ਹੋਣਗੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਮੰਚ ਵੱਲੋਂ 29 ਅਗਸਤ ਨੂੰ ਰਾਜ ਭਵਨ ਵੱਲ ਪੈਦਲ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜੋ ਕਿ ਸੈਕਟਰ 30 ਸਥਿਤ ਮੱਖਣ ਸ਼ਾਹ ਲੁਬਾਣਾ ਭਵਨ ਤੋਂ ਸ਼ੁਰੂ ਹੋ ਕੇ ਰਾਜ ਭਵਨ ਵੱਲ ਜਾਵੇਗਾ। ਉਸ ਪੈਦਲ ਮਾਰਚ ਵਿੱਚ ਵੱਧ ਤੋਂ ਵੱਧ ਪੰਜਾਬੀ ਹਿਤੈਸ਼ੀਆਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ।
No comments:
Post a Comment