By 121 News
Chandigarh, May 11, 2025:- ਮਿਤੀ 11/05/2025 ਨੂੰ ਪੰਜਾਬ ਰੋਡਵੇਜ਼ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਚੈਅਰਮੈਨ ਬਲਵਿੰਦਰ ਸਿੰਘ ਰਾਠ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਸੀਂ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਸਮੇਂ ਸਮੇਂ ਤੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਵਲੋਂ ਸੰਘਰਸ਼ ਕਰਕੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਨੂੰ ਦੱਸਿਆ ਜਾਂਦਾ ਹੈ ਪਰ ਸਰਕਾਰ ਵਲੋ ਹਰ ਸਮੇਂ ਮੰਗਾਂ ਮੰਨ ਕੇ ਅਫ਼ਸਰਸ਼ਾਹੀ ਵਲੋਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਜਾਂ ਫੇਰ ਟਾਲਮਟੋਲ ਕਰ ਦਿੱਤਾ ਜਾਂਦਾ ਹੈ ਅਤੇ ਮੰਗਾਂ ਜਿਉਂ ਦੀਆਂ ਤਿਉਂ ਹੀ ਰਹਿੰਦੀਆਂ ਹਨ ਪਰ ਜਦੋਂ ਵੀ ਪੰਜਾਬ ਜਾਂ ਭਾਰਤ ਉਪਰ ਕੋਈ ਸੰਕਟ ਦੀ ਘੜੀ ਆਉਂਦੀ ਹੈ ਜਿਸ ਵਿੱਚ ਭਾਵੇਂ ਦੰਗੇ,ਹੜ੍ਹ,ਕਰੋਨਾ ਜਾ ਫੇਰ ਹੁਣ ਜੰਗ ਦਾ ਮਾਹੌਲ ਹੋਵੇ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਨੂੰ ਫਰੰਟ ਲਾਈਨ ਤੇ ਵਰਤਿਆ ਜਾਂਦਾ ਹੈ ਅਤੇ ਮੁਲਾਜ਼ਮਾਂ ਵਲੋਂ ਵੀ ਸਹਿਯੋਗ ਕੀਤਾ ਜਾਂਦਾ ਹੈ ਪਰ ਸਰਕਾਰ ਵਲੋ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਣ ਤੇ ਵੀ ਕੱਚੇ ਮੁਲਾਜ਼ਮਾਂ ਦੀ ਸਾਰ ਨਹੀਂ ਲਈ ਜਾਂਦੀ ਕਰੋਨਾ ਵਿੱਚ ਐਂਬੂਲੈਂਸ ਚਲਾਉਣ ਵਾਲੇ ਸਾਥੀ ਦੀ ਮੋਤ ਹੋਣ ਤੇ ਵ ਮੁਲਾਜ਼ਮਾਂ ਨੂੰ ਕੁੱਝ ਵੀ ਨਹੀਂ ਦਿੱਤਾ ਗਿਆ ਪਰ ਫੇਰ ਵੀ ਪਨਬਸ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਇਸ ਮੁਸ਼ਕਿਲ ਘੜੀ ਵਿੱਚ ਦੇਸ਼ ਦੇ ਨਾਲ ਖੜੇ ਹਨ ਪੰਜਾਬ ਸਰਕਾਰ ਅਤੇ ਵਿਭਾਗ ਮੁਲਾਜ਼ਮਾਂ ਦੀ ਅਣਦੇਖੀ ਕਰਨੀ ਬੰਦ ਕਰੇ ।
ਸੈਕਟਰੀ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜਗਤਾਰ ਸਿੰਘ, ਕੈਸ਼ੀਅਰ ਬਲਜੀਤ ਸਿੰਘ, ਕੈਸ਼ੀਅਰ ਰਮਨਦੀਪ ਸਿੰਘ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ 1/07/2024 ਨੂੰ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਸੀ ਕਿ ਕਮੇਟੀ ਬਣਾ ਕੇ ਇੱਕ ਮਹੀਨੇ ਵਿੱਚ ਮੰਗਾਂ ਦੇ ਹੱਲ ਲਈ ਟਰਾਂਸਪੋਰਟ ਵਿਭਾਗ ਦੀ ਵੱਖਰੀ ਪਾਲਸੀ ਬਣਾਈ ਜਾਵੇ ਪ੍ਰੰਤੂ ਹੁਣ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ ਉਲਟਾ ਠੇਕੇਦਾਰ ਵਲੋਂ 11-12 ਕਰੋੜ ਰੁਪਏ ਮੁਲਾਜ਼ਮਾਂ ਦੀ ਲੁੱਟ ਕੀਤੀ ਗਈ ਹੈ ਅਤੇ ਸਮੇਂ ਸਮੇਂ ਤੇ ਹੋਈਆਂ ਮੀਟਿੰਗਾਂ ਵਿੱਚ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਮੰਗਾਂ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਜਾਂਦਾ ਰਿਹਾ ਅਤੇ ਹੁਣ ਮਿਤੀ 9-4-25 ਨੂੰ ਟਰਾਂਸਪੋਰਟ ਮੰਤਰੀ ਪੰਜਾਬ, ਐਡਵੋਕੇਟ ਜਨਰਲ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਵਲੋਂ ਵੀ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਠੇਕੇਦਾਰ ਬਾਹਰ ਕੱਢਣ ਲਈ 15 ਦਿਨਾਂ ਵਿੱਚ ਕੈਬਨਿਟ ਵਿੱਚ ਪਾਲਸੀ ਲਿਆਉਣ ਲਈ ਕਿਹਾ ਗਿਆ ਅਤੇ ਆਊਟ ਸੋਰਸ ਭਰਤੀ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸਰਕਾਰੀ ਬੱਸਾਂ ਪਾਉਣ ਲਈ ਕਿਹਾ ਗਿਆ ਹੈ ਪ੍ਰੰਤੂ ਠੇਕੇਦਾਰ ਵਲੋਂ ਬਿਨਾਂ ਐਗਰੀਮੈਂਟ ਦੇ ਕੰਮ ਚਲਾਈਆਂ ਜਾ ਰਿਹਾ ਹੈ ਹਰ ਮਹੀਨੇ ਤਨਖਾਹਾਂ ਵਿੱਚ ਨਜਾਇਜ਼ ਕਟੋਤੀ ਅਤੇ ਹੁਣ ਰਿਸ਼ਵਤਖੋਰੀ ਰਾਹੀਂ ਐਗਰੀਮੈਂਟ ਬਿਨਾਂ ਭਰਤੀ ਕੀਤੀ ਜਾਂ ਰਹੀ ਹੈ ਅਤੇ ਸਰਕਾਰੀ ਬੱਸਾਂ ਪਾਉਣ ਦੀ ਥਾਂ ਤੇ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਪਾ ਕੇ ਕਰੋੜਾਂ ਰੁਪਏ ਲੁੱਟ ਕਰਵਾਉਣ ਦੀ ਤਿਆਰੀ ਕੀਤੀ ਜਾਂ ਰਹੀ ਹੈ ਜਿਸ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾਂਦਾ ਹੈ ਜੇਕਰ ਧੱਕੇਸ਼ਾਹੀ ਕੀਤੀ ਤਾਂ ਤਰੁੰਤ ਸੰਘਰਸ਼ ਕੀਤਾ ਜਾਵੇਗਾ
ਸੀਂ ਮੀਤ ਬਲਜਿੰਦਰ ਸਿੰਘ ਬਰਾੜ,ਪ੍ਰਧਾਨ ਜਗਜੀਤ ਸਿੰਘ ਲਿਬੜਾ, ਗੁਰਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਜੰਗ ਦੇ ਮਾਹੌਲ ਕਾਰਨ ਮਿਤੀ 11 ਮਈ ਦੀ ਪ੍ਰੈੱਸ ਕਾਨਫਰੰਸ ਪੋਸਟਪੌਨ ਕੀਤੀ ਗਈ ਹੈ ਪ੍ਰੰਤੂ ਜੇਕਰ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਗਾਂ ਨਾ ਮੰਨੀਆਂ ਗਈਆਂ ਜਾਂ ਕੋਈ ਵੀ ਧੱਕੇਸ਼ਾਹੀ ਕੀਤੀ ਜਿਸ ਵਿੱਚ ਨਜਾਇਜ਼ ਆਊਟ ਸੋਰਸ ਭਰਤੀ ਜਾਂ ਕਿਲੋਮੀਟਰ ਸਕੀਮ ਬੱਸਾਂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਤਰੁੰਤ ਸੰਘਰਸ਼ ਕੀਤਾ ਜਾਵੇਗਾ ਜੇਕਰ 19 ਮਈ ਤੱਕ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮਿਤੀ 20/21/22 ਮਈ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ ਅਤੇ 22 ਮਈ ਨੂੰ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਫੇਰ ਵੀ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਹੜਤਾਲ ਅਣਮਿੱਥੇ ਸਮੇਂ ਦੀ ਕਰਨ ਜਾ ਰੂਲਾ ਅਨੁਸਾਰ ਸਵਾਰੀਆਂ ਬੈਠਾਉਣ ਵਰਗੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ ਜਿਸ ਦੀ ਨਿੱਜੀ ਜੁੰਮੇਵਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਰਕਾਰ ਦੀ ਹੋਵੇਗੀ।
No comments:
Post a Comment