Monday, 30 June 2025

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸਾਰੰਗਪੁਰ ਵਿਖੇ ਮੀਟਿੰਗ 

By 121 News
Chandigarh, June 30, 2025:-ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਯੂ.ਟੀ. ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਰਜਾ ਦਿਵਾਉਣ ਲਈ ਵਿੱਢੇ ਲੰਬੇ ਸੰਘਰਸ਼ਾਂ ਦੀ ਲੜੀ ਵਜੋਂ 5 ਜੁਲਾਈ ਨੂੰ ਕੱਢੇ ਜਾ ਰਹੇ ਰੋਸ ਮਾਰਚ ਸਬੰਧੀ ਪਿੰਡ ਸਾਰੰਗਪੁਰ ਵਿਖੇ ਬਾਬਾ ਸਾਧੂ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਚ ਦੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਦੱਸਿਆ ਕਿ 5 ਜੁਲਾਈ ਨੂੰ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਰੋਸ ਮਾਰਚ ਕੱਢਿਆ ਜਾਵੇਗਾ ਜਿਸ ਵਿੱਚ ਪੰਜਾਬੀ ਹਿਤੈਸ਼ੀ ਕਾਰਾਂ ਅਤੇ ਸਕੂਟਰਾਂ ਸਮੇਤ ਸ਼ਾਮਿਲ ਹੋਣਗੇ। ਸੈਕਟਰ 34 ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਰੋਸ ਮਾਰਚ ਵੱਖ-ਵੱਖ ਸੈਕਟਰਾਂ ਵਿੱਚੋਂ ਦੀ ਹੁੰਦਾ ਹੋਇਆ ਸੈਕਟਰ 7 ਦੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਰੋਸ ਮਾਰਚ ਵਿੱਚ ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਦਾ ਪੂਰਾ ਜਲੂਸ ਕੱਢਿਆ ਜਾਵੇਗਾ ਜਿਹੜਾ ਕਿ ਇਸ ਖਿੱਤੇ ਦੀ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦੇਣ ਲਈ ਤਿਆਰ ਨਹੀਂ ਹੈ। ਮੰਚ ਦੇ ਅਹੁਦੇਦਾਰਾਂ ਨੇ ਹਰੇਕ ਪੰਜਾਬੀ ਹਿਤੈਸ਼ੀ ਨੂੰ ਅਪੀਲ ਕੀਤੀ ਕਿ 5 ਜੁਲਾਈ ਨੂੰ ਕੱਢੇ ਜਾਣ ਵਾਲੇ ਇਸ ਰੋਸ ਮਾਰਚ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋਣ।
ਪੰਜਾਬੀ ਮੰਚ ਅਤੇ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ, ਲੰਬੜਦਾਰ ਲਖਵੀਰ ਸਿੰਘ, ਪ੍ਰਧਾਨ ਜਗਮਿੰਦਰ ਸਿੰਘ, ਅਮਰੀਕ ਸਿੰਘ, ਚਰਨ ਸਿੰਘ ਆਦਿ ਨੇ ਮੰਚ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਰੋਸ ਮਾਰਚ ਵਿੱਚ ਪਿੰਡ ਸਾਰੰਗਪੁਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।

No comments:

Post a Comment