By 1 2 1 News Reporter
Mohali 16th September:-- ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚਲਾਈ ਗਈ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਦੂਜੇ ਦਿਨ ਜ਼ਿਲ੍ਹੇ 'ਚ 2 ਲੱਖ 52 ਹਜ਼ਾਰ 157 ਘਰਾਂ 'ਚ ਜਾ ਕੇ 0 ਤੋਂ 5 ਸਾਲ ਤੱਕ ਦੀ ਉਮਰ ਦੇ 1 ਲੱਖ 12 ਹਜ਼ਾਰ 471 ਬੱਚਿਆਂ ਨੂੰ ਪੋਲੀਓ ਰੋਕੂ ਬੁੰਦਾਂ ਪਿਲਾਈਆਂ ਗਈਆਂ। ਇਸ ਗੱਲ ਦੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਰਾਜੀਵ ਭੱਲਾ ਨੇ ਦੱਸਿਆ ਕਿ ਇਸ ਮੁਹਿੰਮ ਦੋਰਾਨ ਜ਼ਿਲ੍ਹੇ 'ਚ 1 ਲੱਖ 36 ਹਜਾਰ 464 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ ਅਤੇ ਮਿਥਿਆ ਟੀਚਾ 100 ਫੀ ਸਦੀ ਮੁਕੰਮਲ ਕੀਤਾ ਜਾਵੇਗਾ।
ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਲਈ ਜ਼ਿਲਾ ਟੀਕਾਕਰਨ ਅਫ਼ਸਰ ਡਾ. ਰੀਟਾ ਭਰਦਵਾਜ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ ਅਤੇ ਇਸ ਮੁਹਿੰਮ ਤਹਿਤ 1085 ਟੀਮਾਂ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਫਰਜ਼ ਅਦਾ ਕਰ ਰਹੀਆਂ ਹਨ। ਜਿਨ੍ਹਾਂ ਵਿਚੋਂ 1001 ਟੀਮਾਂ ਘਰੋ-ਘਰੀ ਜਾ ਕੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ 12 ਟਰਾਜਿਟ ਬੂਥ, 60 ਮੋਬਾਇਲ ਟੀਮਾ ਅਤੇ 24 ਟਰਾਜਿਟ ਟੀਮਾਂ ਵੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਤੇ 118 ਸੁਪਰਵਾਈਜਰ ਵੀ ਆਪਣੀ ਡਿਉਟੀ ਨਿਭਾ ਰਹੇ ਹਨ। ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜਰੂਰ ਪਿਲਾਉਣ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਨਾਮੁਰਾਦ ਬਿਮਾਰੀ ਦਾ ਸਿਕਾਰ ਨਾ ਹੋਵੇ।
No comments:
Post a Comment