Wednesday 25 September 2013

ਮੁੱਖ ਮੰਤਰੀ ਪੰਜਾਬ 27 ਸਤੰਬਰ ਨੂੰ ਵਿਸ਼ਵ ਪੱਧਰੀ ਹਾਕੀ ਸਟੇਡੀਅਮ ਦਾ ਕਰਨਗੇ ਉਦਘਾਟਨ :ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ

By 1 2 1   News Reporter

Mohali 25th September:-- --- ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 27 ਸਤੰਬਰ ਨੂੰ ਪੀ.ਸੀ.. ਸਟੇਡੀਅਮ ਦੇ ਸਾਹਮਣੇ ਪੰਜਾਬ ਸਰਕਾਰ ਵੱਲੋਂ 50 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ  ਵਿਸ਼ਵ ਪੱਧਰੀ ਹਾਕੀ ਸਟੇਡੀਅਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪਰਕਾਸ ਸਿੰਘ ਬਾਦਲ ਕਰਨਗੇ ਅਤੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਕਰਨਗੇ ਤੇ ਮੁੱਖ ਸੰਸਦੀ ਸਕੱਤਰ ਖੇਡਾਂ ਅਤੇ ਯੂਵਕ ਸੇਵਾਵਾਂ ਵਿਸ਼ੇਸ ਮਹਿਮਾਨ ਵਜੋਂ ਸਿਰਕੱਤ ਕਰਨਗੇ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ

ਤੇਜਿੰਦਰਪਾਲ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਉਦਘਾਟਨੀ ਸਮਾਰੋਹ ਮੌਕੇ  ਪੰਜਾਬ ਇਲੈਵਨ ਅਤੇ ਰੈਸਟ ਆਫ ਇੰਡੀਆ ਹਾਕੀ ਦੀਆਂ ਟੀਮਾਂ ਵਿੱਚਕਾਰ ਹੋਣ ਵਾਲੇ ਮੈਚ ਦਾ ਆਨੰਦ ਮਾਨਣ ਅਤੇ ਉਦਘਾਟਨੀ ਸਮਾਰੋਹ ਵਿੱਚ ਪਰਿਵਾਰਾਂ ਸਮੇਤ ਹੁੰਮ-ਹੁਮਾ ਕੇ ਪੁੱਜਣ ਦੀ ਅਪੀਲ ਕੀਤੀ ਉਦਘਾਟਨੀ ਸਮਾਰੋਹ ਮੌਕੇ ਦਰਸ਼ਕਾਂ ਦੇ ਮਨੋਰੰਜਨ ਲਈ ਮਸਹੂਰ ਲੋਕ ਗਾਇਕਾਂ ਵੱਲੋਂ  ਸਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਵਿਸ਼ਵ ਪੱਧਰੀ ਹਾਕੀ ਸਟੇਡੀਅਮ 12 ਏਕੜ ਵਿੱਚ ਬਣਾਇਆ ਗਿਆ ਹੈ ਜਿਸ ਵਿੱਚ 13 ਹਜ਼ਾਰ 500 ਦਰਸ਼ਕਾਂ ਦੇ ਬੈਠਨ ਦੀ ਸਮੱਰਥਾ ਹੈ ਇਸ ਤੋਂ ਇਲਾਵਾ ਸਟੇਡੀਅਮ ਵਿੱਚ 150 ਵੀ.ਵੀ.ਆਈ.ਪੀਜ਼ ਲਈ ਰਾਖਵੀਆਂ ਸੀਟਾਂ ਦੀ ਵੀ ਵਿਵਸਥਾ ਹੈ ਹਾਕੀ ਸਟੇਡੀਅਮ ਵਿੱਚ ਲੰਡਨ ਦੇ ਹਾਕੀ ਸਟੇਡੀਅਮ ਦੀ ਤਰਜ਼ ਤੇ ਬਲਿਯੂ ਸਨਥੈਟਿਕ  ਐਸਟਰੋਟਰਫ ਬਿਛਾਇਆ ਗਿਆ ਹੈ ਅਤੇ ਰਾਤ ਨੂੰ ਖੇਡਣ ਲਈ ਫਲੱਡ ਲਾਈਟਾਂ ਲਗਾਈਆਂ ਗਈਆਂ ਹਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਅਤੇ ਮੈਚ ਦੇਖਣ ਆਉਣ ਵਾਲੇ ਖੇਡ ਪ੍ਰੇਮੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ ਨਹੀਂ ਆਉਣ ਦਿੱਤੀ ਜਾਵੇਗੀ ਦਰਸ਼ਕਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪਾਰਕਿੰਗ ਦੀ ਵੀ ਵਿਸ਼ੇਸ ਵਿਵਸਥਾ ਕੀਤੀ ਗਈ ਹੈ ਅਤੇ ਆਵਾਜਾਈ ਨੂੰ ਸੂਚਾਰੂ ਢੰਗ ਨਾਲ ਚਲਾਉਣ ਲਈ ਪੁੱਖਤਾ ਇੰਤਜਾਮ ਕੀਤੇ ਗਏ ਹਨ                    

ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਇਸ ਤੋਂ ਪਹਿਲਾ ਇੰਡਸਟਰੀਅਲ ਏਰੀਆ ਫੇਜ਼-8 ਵਿਖੇ 14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਕੌਮਨ ਫੈਸਲਿਟੀ ਸੈਂਟਰ ਦਾ ਨੀਂਹ ਪੱਥਰ ਵੀ ਰੱਖਣਗੇ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ 27 ਸਤੰਬਰ ਨੂੰ ਹੀ ਉਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਸੈਕਟਰ 68 ਵਿਖੇ 800 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਰਬ ਪ੍ਰੀਮਿਅਮ ਅਪਾਟਮੈਂਟਸ ਦਾ ਨੀਂਹ ਪੱਥਰ ਰੱਖਣਗੇ ਇਸ ਤੋਂ ਉਪਰੰਤ ਉਹ ਸੈਕਟਰ 78 ਵਿਖੇ 19.30 ਏਕੜ ਵਿੱਚ ਬਣਾਏ ਗਏ ਮਲਟੀ ਖੇਡ ਸਟੇਡੀਅਮ ਅਤੇ ਸੈਕਟਰ 63 ਵਿਖੇ 6.60 ਏਕੜ ਵਿੱਚ ਬਣਾਏ ਗਏ ਮਲਟੀ ਖੇਡ ਸਟੇਡੀਅਮ ਦਾ
ਉਦਘਾਟਨ ਵੀ ਕਰਨਗੇ ਇਸ ਉਂਪਰੰਤ ਉਹ ਵਿਸ਼ਵ ਪੱਧਰੀ ਹਾਕੀ ਸਟੇਡੀਅਮ ਦੇ ਉਦਘਾਟਨੀ ਸਮਾਰੋਹ ਵਿੱਚ ਵੀ ਸਿਰਕੱਤ ਕਰਨਗੇ

 

 

No comments:

Post a Comment