Monday 30 September 2013

ਐਸ.ਏ.ਐਸ.ਨਗਰ ਜ਼ਿਲ੍ਹੇ 'ਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਝੋਨਾਂ ਕੱਟਣ ਤੇ ਮਨਾਹੀ ਦੇ ਹੁਕਮ:ਮਨਾਹੀ ਦੇ ਹੁਕਮ 1 ਅਕਤੂਬਰ ਤੋਂ 30 ਨਵੰਬਰ ਤੱਕ ਜ਼ਿਲ੍ਹੇ ਵਿੱਚ ਲਾਗੂ ਰਹਿਣਗੇ

By 1 2 1   News Reporter

Mohali 30th September:-----  ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਤੇਜਿੰਦਰਪਾਲ ਸਿੰਘ ਸਿੱਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸ਼ਾਮ 7. ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾਂ ਕੱਟਣ ਤੇ ਮਨਾਹੀ ਦੇ ਹੁਕਮ ਲਾਗੂ ਕੀਤੇ ਹਨ ਅਤੇ ਜ਼ਿਲ੍ਹੇ ' ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਨੂੰ ਸਾੜਨ ਤੇ ਵੀ ਪਾਬੰਦੀ ਲਗਾਈ ਹੈ।

ਜ਼ਿਲ੍ਹਾ ਮੈਜਿਸਟਰੇਟ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਰਿਹਾ  ਹੈ ਅਤੇ ਇਹ ਧਿਆਨ ਵਿੱਚ ਆਇਆ ਹੈ ਕਿ ਝੋਨਾਂ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਨੂੰ ਕੰਬਾਇਨਾਂ ਚਲਾਉਣ ਨਾਲ ਹਾਦਸੇ ਵਾਪਰਨ ਦਾ ਖਤਰਾ ਵੱਧ ਜਾਂਦਾ ਹੈ  ਅਤੇ ਇਸ ਤੋਂ ਇਲਾਵਾ ਝੋਨੇ ਦੀ ਫ਼ਸਲ ਤੇ ਰਾਤ ਨੂੰ ਤਰੇਲ ਪੈਣ ਕਾਰਨ ਝੋਨਾਂ ਸਿੱਲਾ ਹੋ ਜਾਂਦਾ ਹੈ ਰਾਤ ਵੇਲੇ ਕੰਬਾਇਨਾਂ ਹਰਾ ਝੋਨਾਂ ਜਿਹੜਾ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ,  ਦਾਣਾ ਕੱਚਾ ਅਤੇ ਹਰਾ ਹੁੰਦਾ ਹੈ ਕੱਟ ਦਿੰਦੀਆਂ ਹਨ ਝੋਨੇ ਵਿੱਚ ਵੱਧ ਨਮੀ ਹੋਣ ਕਾਰਨ ਕਿਸਾਨਾਂ ਦਾ ਸਿੱਧਾ  ਨੁਕਸਾਨ ਹੁੰਦਾ ਹੈ ਅਤੇ ਦੇਸ਼ ਦੇ ਉਤਪਾਦਨ ਤੇ ਵੀ ਅਸਰ ਪੈਂਦਾ ਹੈ। ਝੋਨੇ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਤ ਕੀਤੀਆਂ ਸਪੈਸੀਫਿਕੇਸ਼ਨ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਉਸ ਝੋਨੇ ਨੂੰ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ ਜਿਸ ਕਾਰਨ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ ਖੁਆਰੀ ਹੁੰਦੀ ਹੈ।

ਜ਼ਿਲ੍ਹਾ ਮੈਜਿਸਟਰੇਟ ਤੇਜਿੰਦਰਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਇਸ ਸਬੰਧ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਵਿੱਚ ਦਿਸ਼ਾ ਨਿਰਦੇਸ਼ ਦਿੱਤੇ ਹਨ, ਜਿਹਨਾਂ ਨੂੰ ਮੁੱਖ ਰੱਖਦੇ ਹੋਏ ਅਤੇ ਇਨ੍ਹਾਂ ਹੁਕਮਾਂ ਦੀ ਪਾਲਣਾਂ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜਰੂਰੀ ਬਣ ਜਾਂਦਾ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਰਹਿੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਇਸ ਵਿੱਚੋਂ ਨਿਕਲਣ ਵਾਲੀਆਂ ਹਾਨੀਕਾਰਕ ਗੈਸਾਂ ਤੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ  ਤੋਂ  ਬਚਾਇਆ ਜਾ ਸਕੇ।  ਇਹ  ਹੁਕਮ 1 ਅਕਤੂਬਰ ਤੋਂ 30 ਨਵੰਬਰ ਤੱਕ ਜ਼ਿਲ੍ਹੇ ਵਿੱਚ ਤੁਰੰਤ ਅਸਰ  ਨਾਲ  ਲਾਗੂ ਰਹਿਣਗੇ।

 

No comments:

Post a Comment