By 1 2 1 News Reporter
Mohali 24th September:-- ---ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਰੈੱਡ ਕਰਾਸ ਦੀਆਂ ਗਤੀਵਿਧੀਆਂ ਵਧਾਉਣ ਲਈ ਜ਼ਿਲ੍ਹੇ ਦੇ ਵੱਧ ਤੋਂ ਵੱਧ ਪੈਟਰਨ ਅਤੇ ਮੈਂਬਰ ਬਣਾਏ ਜਾਣਗੇ ਤਾਂ ਜੋ ਲੋੜਵੰਦਾ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਇਸ ਲਈ ਪ੍ਰਮੁੱਖ ਸਖਸ਼ੀਅਤਾਂ ਦਾ ਸਹਿਯੋਗ ਲਿਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜ ਸੇਵੀ ਸ੍ਰ: ਗੁਰਚਰਨ ਸਿੰਘ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ.ਨਗਰ ਦੇ ਪੈਟਰਨ ਬਣਨ ਤੇ ਸੁਸਾਇਟੀ ਵੱਲੋਂ ਸਰਟੀਫਿਕੇਟ ਪ੍ਰਦਾਨ ਕਰਨ ਉਪਰੰਤ ਦਿੱਤੀ।
ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੀਆ ਗਤੀਵਿਧੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ । ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਵੀ ਇਸ ਨਾਲ ਜੋੜਿਆ ਜਾਵੇਗਾ ਤਾਂ ਜੋ ਗਰੀਬ ਅਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸਮਾਜ ਸੇਵੀ ਗੁਰਚਰਨ ਸਿੰਘ ਦੇ ਪੈਟਰਨ ਬਣਨ ਨਾਲ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਸੋਸਾਇਟੀ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਪਿੰਡ ਪੱਧਰ ਤੇ ਆਮ ਲੋਕਾਂ ਨੂੰ ਜਾਣਕਾਰੀ ਮਿਲ ਸਕੇਗੀ। ਉਹਨਾਂ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਵੱਧ ਤੋਂ ਵੱਧ ਮੈਂਬਰ ਅਤੇ ਪੈਟਰਨ ਬਣਾ ਕੇ ਇਸ ਸੋਸਾਇਟੀ ਨਾਲ ਜੋੜਿਆ ਜਾਵੇਗਾ ਕਿਉਂਕਿ ਰੈੱਡ ਕਰਾਸ ਸੋਸਾਇਟੀ ਲੋਕ ਭਲਾਈ ਦੇ ਕੰਮਾਂ ਅਤੇ ਗਰੀਬ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਇਸ ਨਾਲ ਜੁੜ ਕੇ ਵਿਅਕਤੀ ਮਨੁੱਖਤਾਂ ਦੀ ਸੇਵਾ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ।
ਨਵੇਂ ਬਣੇ ਪੈਟਰਨ ਸਮਾਜ ਸੇਵੀ ਗੁਰਚਰਨ ਸਿੰਘ ਨੇ ਕਿਹਾ ਕਿ ਉਹ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਪੈਟਰਨ ਬਣ ਕੇ ਮਾਣ ਮਹਿਸੂਸ ਕਰ ਰਹੇ ਹਨ ਅਤੇ ਉਹ ਸੋਸਾਇਟੀ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਹਿੱਤ ਦੀਆਂ ਗਤੀਵਿਧੀਆਂ ਵਿੱਚ ਵਧ ਚੜ ਕੇ ਹਿੱਸਾ ਲੈਣਗੇ ਅਤੇ ਇਸ ਸੋਸਾਇਟੀ ਨਾਲ ਜੁੜਨ ਲਈ ਹੋਰਨਾਂ ਨੂੰ ਵੀ ਪ੍ਰੇਰਤ ਕਰਨਗੇ।
No comments:
Post a Comment