Friday 1 November 2013

ਪਰੇਡ ਗਰਾਊਂਡ ਚੰਡੀਗੜ੍ਹ ਵਿਖੇ 13 ਨਵੰਬਰ ਤੋਂ 18 ਨਵੰਬਰ ਤੱਕ ਹੋਵੇਗਾ ਚੰਡੀਗੜ੍ਹ ਬੁੱਕ ਫੇਅਰ -2013 ਦਾ ਆਯੋਜਨ : ਵਿਦਿਆਰਥੀ ਮੇਲੇ ਦਾ ਵੱਧ ਤੋਂ ਵੱਧ ਉਠਾਉਣ ਲਾਭ

By 1 2 1   News Reporter

Mohali 01st November: ------ ਚੰਡੀਗੜ੍ਹ ਸੈਕਟਰ-17 ਪਰੇਡ ਗਰਾਊਂਡ ਵਿਖੇ 13 ਨਵੰਬਰ ਤੋਂ 18 ਨਵੰਬਰ ਤੱਕ ਚੰਡੀਗੜ੍ਹ ਬੁੱਕ ਫੇਅਰ ਕਮੇਟੀ, ਚੰਡੀਗੜ੍ਹ ਪ੍ਰਸਾਸ਼ਨ ਅਤੇ  ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ ਨਵੀਂ ਦਿੱਲੀ ਵੱਲੋਂ ਚੰਡੀਗੜ੍ਹ ਬੁੱਕ ਫੇਅਰ-2013 ਦਾ ਆਯੋਜਨ ਕੀਤਾ ਜਾ ਰਿਹਾ ਹੈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟ੍ਰੇਟ  (ਯੂ ਟੀ ) ਚੰਡੀਗੜ੍ਹ ਨੇ ਪੱਤਰ ਲਿੱਖਿਆ ਹੈ ਕਿ ਮੋਹਾਲੀ, ਚੰਡੀਗੜ੍ਹ ਦੇ ਨੇੜੇ ਹੋਣ ਕਾਰਨ ਅਤੇ ਇਥੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੱਖ-ਵੱਖ ਵਿਦਿਅਕ ਅਤੇ ਤਕਨੀਕੀ ਸੰਸਥਾਵਾਂ ਵਿੱਚ ਸਿੱਖਿਆ  ਹਾਸ਼ਲ ਕਰ ਰਹੇ ਹਨ ਉਨ੍ਹਾਂ ਨੂੰ ਇਸ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਜਾਵੇ  ਤੇਜਿੰਦਰ ਪਾਲ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਮੋਹਾਲੀ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੇਲੇ ਪੁੱਜ ਕੇ ਵੱਧ ਤੋਂ ਵੱਧ ਫਾਇਦਾ ਉਠਾਉਣ

 

No comments:

Post a Comment