Wednesday 2 April 2014

ਲੋਕ ਸਭਾ ਚੋਣ ਲੜਨ ਲਈ ਨਾਮਜਦਗੀ ਪੱਤਰ 9 ਅਪ੍ਰੈਲ ਤੱਕ ਦਾਖਿਲ ਕੀਤੇ ਜਾ ਸਕਦੇ ਹਨ : ਸਿੱਧੂ

By 121 News Reporter

Mohali 02nd April:-- ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਵਿਸ਼ੇਸ ਜਾਣਕਾਰੀ ਦਿੰਦਿਆਂ ਦੱਸਿਆ ਕਿ 06-ਆਨੰਦਪੁਰ ਸਾਹਿਬ ਲੋਕ ਸਭਾ ਚੋਣ ਹਲਕੇ 'ਚ ਐਸ.ਏ.ਐਸ.ਨਗਰ ਜ਼ਿਲ੍ਹੇ 'ਚ ਪੈਂਦੇ 2 ਵਿਧਾਨ ਸਭਾ ਹਲਕੇ ਖਰੜ ਅਤੇ ਐਸ.ਏ.ਐਸ.ਨਗਰ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰ ਆਪਣੇ ਨਾਮਜਦਗੀ ਪੱਤਰ 9 ਅਪ੍ਰੈਲ ਤੱਕ ਕਿਸੇ ਵੀ ਦਿਨ (ਸਰਕਾਰੀ ਛੁੱਟੀ ਤੋਂ ਬਿਨ੍ਹਾਂ) ਸਵੇਰੇ 11 ਵਜੇ ਤੋਂ ਸ਼ਾਮ 03 ਵਜੇ ਤੱਕ ਰਿਟਰਨਿੰਗ ਅਫ਼ਸਰ ਆਨੰਦਪੁਰ ਸਾਹਿਬ ਚੋਣ ਹਲਕਾ ਜਾਂ ਸਹਾਇਕ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਰੂਪਨਗਰ ਕੋਲ ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਫਾਰਮ ਉਕਤ ਸਥਾਨ ਤੇ ਹੀ ਪ੍ਰਾਪਤ ਕੀਤੇ ਜਾ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 10 ਅਪ੍ਰੇਲ ਨੂੰ ਸਵੇਰੇ 11.00 ਵਜੇ ਤੋਂ ਅਦਾਲਤੀ ਰੂਮ ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ 12 ਅਪ੍ਰੈਲ ਸ਼ਾਮ 03.00 ਵਜੇ ਤੱਕ ਵਾਪਿਸ ਲਏ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਵਾਪਿਸ ਲੈਣ  ਦੀ ਸੂਚਨਾਂ ਉਮੀਦਵਾਰ ਵੱਲੋਂ ਜਾਂ ਉਸ ਦੇ ਕਿਸੇ ਤਜਵੀਜਕਾਰ ਵੱਲੋ ਜਾਂ ਉਸ ਦੇ ਚੋਣ ਏਜੰਟ ਰਾਹੀਂ ਜਿਸ ਨੂੰ ਉਮੀਦਵਾਰ ਵੱਲੋਂ ਲਿਖਤੀ ਰੂਪ ਵਿੱਚ ਅਧਿਕਾਰਤ ਕੀਤਾ ਗਿਆ ਹੋਵੇ, ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਜਾਂ ਵਿਧਾਨ ਸਭਾ ਹਲਕਾ ਰੂਪਨਗਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਕੋਲ,  ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਦਿੱਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ 30 ਅਪ੍ਰੈਲ ਨੂੰ ਸਵੇਰੇ 07 ਵਜੇ ਤੋਂ ਸ਼ਾਮ 06 ਵਜੇ ਤੱਕ ਪਾਈਆਂ ਜਾ ਸਕਣਗੀਆਂ।

 

No comments:

Post a Comment