Wednesday 26 November 2014

N K Sharma Inagurates Sewerage System in Village Bhagsi

By 121 News Reporter

Mohali 26th November:-  ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਅਤੇ ਸਵੱਛ ਵਾਤਾਵਰਣ ਲਈ ਪਿੰਡਾਂ ਵਿੱਚ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਹੋ ਸਕਣ ਡੇਰਾਬੱਸੀ ਹਲਕੇ ਵਿੱਚ 19  ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ 66 ਪੇਂਡੂ ਜਲ ਘਰ ਸਥਾਪਿਤ ਕੀਤੇ ਗਏ ਹਨ ਅਤੇ ਹਰੇਕ ਪਿੰਡ ਨੂੰ ਵਾਟਰ ਸਪਲਾਈ ਸਕੀਮ ਨਾਲ ਜੋੜਿਆ ਗਿਆ ਹੈ ਇਸ ਦੀ ਜਾਣਕਾਰੀ ਮੁੱਖ ਸੰਸਦੀ ਸਕੱਤਰ ਉਦਯੋਗ ਤੇ ਵਣਜ ਵਿਭਾਗ ਪੰਜਾਬ ਅਤੇ ਹਲਕਾ ਵਿਧਾਇਕ ਡੇਰਾਬੱਸੀ ਐਨ.ਕੇ.ਸ਼ਰਮਾ ਨੇ ਲਾਲੜੂ ਨੇੜੇ ਪੈਂਦੇ ਪਿੰਡ ਭਾਗਸੀ ਵਿਖੇ ਵਿਸ਼ਵ ਬੈਂਕ ਪ੍ਰੋਜੈਕਟ ਅਧੀਨ 1 ਕਰੋੜ 21 ਲੱਖ 49 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਸੀਵਰੇਜ ਸਿਸਟਮ ਦਾ ਉਦਘਾਟਨ ਕਰਨ ਉਪਰੰਤ ਦਿੱਤੀ 

ਐਨ.ਕੇ.ਸ਼ਰਮਾ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਦੇ ਸਾਰੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ  ਪਿੰਡਾਂ ਦੇ ਵਾਤਾਵਰਣ ਦੀ ਸਵੱਛਤਾ ਲਈ ਸੀਵਰੇਜ ਸਿਸਟਮ ਦੇ ਨਾਲ-ਨਾਲ ਸੀਵਰੇਜ ਟਰੀਟਮੈਂਟ ਪਲਾਂਟ ਵੀ ਲਗਾਏ ਜਾਣਗੇ ਤਾਂ ਜੋ ਗੰਦੇ ਪਾਣੀ ਨੂੰ ਸਾਫ਼ ਕਰਕੇ ਪਿੰਡਾਂ ਦੇ ਕਿਸਾਨ ਆਪਣੀਆਂ ਫਸਲਾਂ ਦੀ ਸਿੰਚਾਈ ਲਈ ਵਰਤ ਸਕਣ ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਵਿੱਚ ਹੁਣ ਤੱਕ 3 ਪਿੰਡ ਜਿਨ੍ਹਾਂ ਵਿੱਚ ਭਾਗਸੀ, ਜੋਲਾਂ ਕਲਾਂ ਅਤੇ ਮੁਕੰਦਪੁਰ ਸ਼ਾਮਲ ਹਨ ਵਿਖੇ 5 ਕਰੋੜ 80 ਲੱਖ  49  ਹਜ਼ਾਰ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਦੇ ਕੰਮ ਨੂੰ ਮੁਕੰਮਲ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਹਿਲੇ ਪੜਾਅ ਦੌਰਾਨ 97 ਪਿੰਡਾਂ ਵਿੱਚ ਸੀਵਰੇਜ  ਸਕੀਮ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ  ਐਨ.ਕੇ.ਸ਼ਰਮਾ ਸ਼ਰਮਾ ਨੇ ਦੱਸਿਆ ਕਿ ਡੇਰਾਬੱਸੀ ਹਲਕਾ ਜਿਥੇ ਕਿ ਪੀਣ ਵਾਲੇ ਪਾਣੀ ਦੀ ਹਮੇਸ਼ਾਂ ਘਾਟ ਰਹਿੰਦੀ ਸੀ ਅਤੇ ਲੋਕਾਂ  ਨੂੰ ਖਾਸ ਕਰਕੇ ਗਰਮੀਆਂ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਵੱਡੀ ਕਿੱਲਤ ਆਉਂਦੀ ਸੀ ਪਰੰਤੂ ਹੁਣ ਨਵੇਂ ਜਲ ਘਰ ਸਥਾਪਿਤ ਹੋਣ ਨਾਲ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਹੋ ਗਿਆ ਹੈ ਉਨ੍ਹਾਂ ਦੱਸਿਆ ਕਿ ਹੁਣ ਪਿੰਡਾਂ ਵਿੱਚ ਕੋਈ ਵੀ ਘਰ ਪਾਣੀ ਦੇ ਕੁਨੈਕਸ਼ਨ ਤੋਂ ਵਾਂਝਾ ਨਹੀਂ ਰਹੇਗਾ ਸ੍ਰੀ ਸ਼ਰਮਾ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਦਾ ਵਿਕਾਸ ਪੁਰੀ ਵਿਊਤਬੰਦੀ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਹੋ ਸਕਣ ਉਨ੍ਹਾਂ ਕਿਹਾ ਕਿ ਹਲਕੇ ਦੀ ਨੁਹਾਰ ਬਦਲਣ ਲਈ ਪੈਸੇ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ 

  ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸੁਖਵਿੰਦਰ ਸਿੰਘ ਪੰਧੇਰ ਨੇ ਦੱਸਿਆ ਕਿ ਡੇਰਾਬਸੀ ਹਲਕੇ ਸਮੇਤ ਜ਼ਿਲ੍ਹੇ ' 7 ਪਿੰਡਾਂ ਵਿੱਚ ਸੀਵਰੇਜ ਸਿਸਟਮ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਏ ਗਏ ਹਨ ਉਨ੍ਹਾਂ ਦੱਸਿਆ ਕਿ ਭਾਗਸੀ ਵਿਖੇ ਮੁਕੰਮਲ ਹੋਏ ਸੀਵਰੇਜ ਸਿਸਟਮ ' ਤਕਰੀਬਨ 4.50 ਕਿਲੋਮੀਟਰ ਸੀਵਰ ਪਾਈਪ ਗਈ ਹੈ ਅਤੇ ਸਿਵਰੇਜ ਟਰੀਟਮੈਂਟ ਪਲਾਂਟ ਵੀ ਲਗਾਇਆ ਗਿਆ ਹੈ ਉਨ੍ਹਾਂ ਦੱਸਿਆ ਕਿ ਸੀਵਰੇਜ ਸਕੀਮ ਅਧੀਨ ਲਗਭਗ 118 ਘਰਾਂ ਦੇ ਕੁਨੈਕਸ਼ਨ ਹੋ ਚੁੱਕੇ ਹਨ ਅਤੇ ਪਿੰਡ ਵਿੱਚ ਸਥਾਪਿਤ ਕੀਤੀ ਗਈ ਜਲ ਸਪਲਾਈ ਸਕੀਮ ਦੇ 184 ਘਰਾਂ ' ਨਿੱਜੀ ਕੁਨੈਕਸ਼ਨ ਹਨ ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਵਿੱਚ ਹਰ ਘਰ ਲਈ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਲਈ ਵਿਭਾਗ ਪੁਰੀ ਤਰ੍ਹਾਂ ਸਮਰੱਥ ਹੈ ਅਤੇ ਲੋੜ ਮੁਤਾਬਿਕ ਨਿੱਜੀ ਕੁਨੈਕਸ਼ਨ ਦਿੱਤੇ ਜਾ ਰਹੇ ਹਨ

No comments:

Post a Comment