Monday, 3 October 2016

ਡੇਂਗੂ ਦੇ ਬਚਾਅ ਪ੍ਰਤੀ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾਵੇ:ਮਾਂਗਟ

By 121 News

Chandigarh 03rd October:-  ਡੇਂਗੂ ਦੇ ਬਚਾਅ ਪ੍ਰਤੀ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾਵੇ ਅਤੇ ਲੋਕਾਂ ਨੂੰ ਪੂਰਾ ਸਰੀਰ ਢੱਕਣ ਵਾਲੇ ਕਪੜੇ ਪਹਿਨਣ ਦੀ ਸਲਾਹ ਦਿੱਤੀ ਜਾਵੇ ਤਾਂ ਜੋ ਡੇਗੂ ਫਲਾਉਣ ਵਾਲੇ ਮੱਛਰ ਕੱਟ ਨਾ ਸਕਣ ਅਤੇ ਡੇਂਗੂ ਤੋਂ ਬਚਾਅ ਹੋ ਸਕੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡੀ.ਐਸ. ਮਾਂਗਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਸਿਹਤ ਸੋਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਸਿਵਲ ਹਸਪਤਾਲ ਮੋਹਾਲੀ ਵਿਖੇ .ਪੀ.ਡੀ ਦਾ ਸਮਾਂ ਸਵੇਰੇ 8.00 ਵਜੇ ਤੋਂ ਸ਼ਾਮ 8.00 ਵਜੇ ਤੱਕ  ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਹਨ। ਇਸ ਲਈ ਕੋਈ ਵੀ ਡੇਂਗੂ ਦਾ ਸੱਕੀ ਮਰੀਜ ਆਪਣਾ ਇਲਾਜ ਸਿਵਲ ਹਸਪਤਾਲ ਵਿਖੇ ਕਰਵਾ ਸਕਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਮਰੀਜਾਂ ਲਈ ਸਿਵਲ ਹਸਪਤਾਲ ਵਿੱਚ ਖੂਨ ਟੈਸਟ ਕਰਾਉਣ ਲਈ 24 ਘੰਟੇ ਦੀ ਸਹੂਲਤ ਦਿੱਤੀ ਗਈ ਹੈ। ਉਹ ਕਿਸੇ ਵੀ ਸਮੇਂ ਜਾ ਕੇ ਆਪਣਾ ਖੂਨ ਟੈਸਟ ਕਰਵਾ ਸਕਦੇ ਹਨ।  ਉਨ੍ਹਾਂ ਇਯ ਮੋਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਫੋਗਿੰਗ ਵੀ ਨਗਰ ਨਿਗਮ ਦੇ ਤਾਲਮੇਲ ਨਾਲ ਯੋਜਨਾਬੱਧ ਤਰੀਕੇ ਨਾਲ ਕਰਾਉਣ ਲਈ ਆਖਿਆ ਤਾਂ ਜੋ ਕੋਈ ਵੀ ਇਲਾਕਾ ਫੋਗਿੰਗ ਤੋਂ ਬਿਨ੍ਹਾਂ ਨਾ ਰਹੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਅਧਿਕਾਰੀਆਂ ਨੂੰ ਪੀ.ਐਨ.ਡੀ.ਟੀ ਐਕਟ ਤਹਿਤ ਜ਼ਿਲ੍ਹੇ ' ਰਜਿ: ਅਲਟਰਸਾਉਂਡ ਸੈਂਟਰਾਂ ਦੀ ਅਚਨਚੇਤੀ ਚੈਕਿੰਗ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਇਸ ਮੋਕੇ ਜ਼ਿਲ੍ਹੇ ' ਤੰਬਾਕੂ ਕੰਟਰੋਲ ਐਕਟ ਨੂੰ ਵੀ ਸਖ਼ਤੀ ਨਾਲ ਲਾਗੂ ਕਰਨ ਲਈ ਆਖਿਆ ਅਤੇ ਜਿਨ੍ਹਾਂ ਥਾਵਾਂ ਤੇ ਤੰਬਾਕੂ ਵੇਚਣ ਦੀ ਮਨਾਈ ਹੈ ਉਨ੍ਹਾਂ ਥਾਵਾਂ ਦੀ ਅਚਨਚੇਤੀ ਚੈਕਿੰਗ ਕਰਕੇ ਉਨ੍ਹਾਂ ਦੇ ਚਲਾਨ ਕੱਟੇ ਜਾਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੰਬਰ ਮਹੀਨੇ ਦੌਰਾਨ ਜ਼ਿਲ੍ਹੇ ' ਸਿਹਤ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਇਸ ਮੁਹਿੰਮ ਦੀ ਸਫ਼ਲਤਾ ਲਈ ਸਮੂਹ ਐਸ.ਐਮ. ਸਬੰਧਤ ਐਸ.ਡੀ.ਐਮਜ਼ ਨਾਲ ਤਾਲਮੇਲ ਕਰਕੇ ਇਕ ਯੋਜਨਾ ਤਿਆਰ ਕਰਨ। ਜਿਸ ਤਹਿਤ ਸਾਰੇ ਪਿੰਡਾਂ ਨੂੰ ਕਵਰ ਕੀਤਾ ਜਾ ਸਕੇ। 

ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਕੌਰ ਗੁਰੂ ਨੇ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ' ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਜਿਕਰ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ਡੇਂਗੂ ਦੇ ਬਚਾਓ ਲਈ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾ ਨੂੰ ਡੇਂਗੂ ਦੇ ਬਚਾਅ ਪ੍ਰਤੀ ਸਾਵਧਾਨੀਆਂ ਵਰਤਣ ਲਈ ਵੀ ਪ੍ਰੇਰਿਤ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ' ਸਕੂਲਾਂ ਦੇ ਵਿਦਿਆਰਥੀਆਂ ਅਤੇ ਆਗਣਵਾੜੀ ਵਿੱਚ ਦਾਖਲ ਬੱਚਿਆਂ ਦਾ ਮੈਡੀਕਲ ਚੈਕਅੱਪ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਇਸ ਸਾਲ ਹੁਣ ਤੱਕ 287 ਸਕੂਲਾਂ ' ਜਾ ਕੇ 21059 ਵਿਦਿਆਰਥੀਆਂ ਦਾ ਚੈਕਅੱਪ ਕੀਤਾ ਗਿਆ ਅਤੇ 612 ਆਂਗਣਵਾੜੀ ਕੇਂਦਰਾਂ ' 7326 ਬੱਚਿਆਂ ਦਾ ਚੈਕਅੱਪ ਕੀਤਾ ਗਿਆ। ਮੁੱਖ ਮੰਤਰੀ ਪੰਜਾਬ ਹੈਪਾਟਾਈਟਿਸ-ਸੀ ਰਲੀਫ ਫੰਡ ਸਕੀਮ ਅਧੀਨ 45 ਮਰੀਜਾਂ ਦਾ ਮੁਫ਼ਤ ਇਲਾਜ ਸ਼ੁਰੂ ਕਰਵਾਇਆ ਗਿਆ ਅਤੇ ਤੰਬਾਕੂ ਕੰਟਰੋਲ ਐਕਟ ਅਧੀਨ 46 ਚਲਾਨ ਕੱਟ ਕੇ 6270 ਰੁਪਏ ਵਸੂਲੇ ਗਏ। 

ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੇਫ ਸਕੂਲ ਵਾਹਨ ਸਕੀਮ ਨੂੰ ਮੁਕੰਮਲ ਤੌਰ ਤੇ ਲਾਗੂ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਕੂਲ ਬੱਸ ਦੇ ਨਾਲ ਅਟੈਡੰਟ ਦਾ ਲਾਜਮੀ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ ਪੈ ਸਕੇ। 

 

 

No comments:

Post a Comment