By 121 News
Chandigarh, Mar.27, 2025:- ਪੰਜਾਬ ਰੋਡਵੇਜ/ਪਨਬੱਸ/ਪੀ. ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਰਜਿ: 25/11 ਵਲੋ ਸਾਝੇ ਤੌਰ ਤੇ ਪ੍ਰੈੱਸ ਬਿਆਨ ਜਾਰੀ ਕਰਦਿਆ ਸੂਬਾ ਚੈਅਰਮੈਨ ਬਲਵਿੰਦਰ ਸਿੰਘ,ਪ੍ਰਧਾਨ ਰੇਸ਼ਮ ਸਿੰਘ ਗਿੱਲ, ਮੀਤ ਪ੍ਰਧਾਨ ਹਰਕੇਸ਼ ਕੁਮਾਰ, ਸੈਕਟਰੀ ਸ਼ਮਸ਼ੇਰ ਸਿੰਘ, ਜਗਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਵਿੱਚ ਕੱਚੇ ਮੁਲਾਜ਼ਮਾਂ ਅਤੇ ਟਰਾਂਸਪੋਰਟ ਵਿਭਾਗ ਲਈ ਕੋਈ ਵੀ ਯੋਗ ਫੈਸਲਾ ਨਾ ਕਰਨਾ ਇਹ ਸਾਬਿਤ ਕਰਦਾ ਹੈ ਕਿ ਸਰਕਾਰ ਦੀ ਟਰਾਂਸਪੋਰਟ ਵਿਭਾਗ ਪ੍ਰਤੀ ਬੇਰੁਖ਼ੀ ਅਤੇ ਨਿੱਜੀਕਰਨ ਵੱਲ ਜ਼ੋਰ ਦਿੱਤਾ ਜਾ ਰਿਹਾ ਹੈ ਕਿਉਂਕਿ ਸੈਸ਼ਨ ਵਿੱਚ ਜ਼ੋ ਔਰਤਾ ਨੂੰ ਫ੍ਰੀ ਸਫ਼ਰ ਸਹੂਲਤ ਦੇ ਲਈ 450 ਕਰੋੜ ਰੁਪਏ ਬਜਟ ਰੱਖਿਆ ਗਿਆ ਹੈ ਉਸ ਤੋਂ ਕਿਤੇ ਵੱਧ ਫ੍ਰੀ ਸਫ਼ਰ ਲੱਗਭੱਗ ਕੇਵਲ 3 ਮਹੀਨਿਆਂ ਵਿੱਚ ਹੀ ਕੀਤਾ ਜਾਂਦਾ ਹੈ ਇਸ ਸਮੇਂ ਸਰਕਾਰ ਪਾਸੋਂ ਟਰਾਂਸਪੋਰਟ ਵਿਭਾਗਾ ਦੇ ਫ੍ਰੀ ਸਫ਼ਰ ਸਹੂਲਤਾਂ ਦੇ 600-700 ਕਰੋੜ ਰੁਪਏ ਲੈਣਦਾਰੀਆ ਬਕਾਇਆ ਰਾਸ਼ੀ ਹੈ ਜਿਸ ਕਾਰਨ ਟਰਾਂਸਪੋਰਟ ਵਿਭਾਗਾਂ ਦੀ ਹਾਲਤ ਪਹਿਲਾ ਹੀ ਬਹੁਤ ਖ਼ਸਤਾ ਹੈ ਕੋਈ ਵੀ ਨਵੀਂ ਬੱਸ ਨਹੀਂ ਪਾਈ ਗਈ ਟਾਇਰਾਂ ਅਤੇ ਸਪੇਅਰ ਪਾਰਟ ਤੋਂ ਬੱਸਾਂ ਖੜੀਆਂ ਹਨ ਪਨਬਸ ਵਿੱਚ ਟਿਕਟ ਮਸ਼ੀਨਾਂ ਤੱਕ ਨਹੀਂ ਹਨ ਸਰਕਾਰ ਬਣੀ ਨੂੰ 3 ਸਾਲ ਤੋਂ ਉਪਰ ਸਮਾਂ ਬੀਤ ਗਿਆ ਹੈ ਹੁਣ ਟਰਾਸਪੋਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਨਾ ਹੀ ਸਰਕਾਰੀ ਬੱਸਾਂ ਪਾਈਆਂ ਗਈਆਂ ਹਨ ਜਦੋਂ ਕਿ ਪਨਬਸ ਅਤੇ ਪੀ ਆਰ ਟੀ ਸੀ ਵਿਭਾਗਾਂ ਨੇ ਆਪਣੇ ਪੱਧਰ ਤੇ ਲੋਨ ਦੀ ਸਹਾਇਤਾ ਨਾਲ ਬੱਸ ਖਰੀਦਣੀਆ ਹੁੰਦੀ ਹਨ ਉਸ ਦੀ ਪ੍ਰਵਾਨਗੀ ਦੇਣ ਵਿੱਚ ਵੀ ਆਮ ਆਦਮੀ ਪਾਰਟੀ ਅਸਮਰੱਥ ਰਹੀ ਹੈ ਜਾਂ ਫੇਰ ਵਿਭਾਗ ਦਾ ਨਿੱਜੀਕਰਨ ਕਰਨ ਦੀ ਤਿਆਰੀ ਜਾਪਦੀ ਹੈ ਜਿਸ ਤਹਿਤ ਆਪਣੇ ਚਹੇਤਿਆਂ ਦੀਆਂ ਬੱਸਾਂ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦਾ ਯੂਨੀਅਨ ਸਖ਼ਤ ਵਿਰੋਧ ਕਰਦੀ ਹੈ ਅਤੇ ਕਿਸੇ ਵੀ ਕੀਮਤ ਤੇ ਪ੍ਰਾਈਵੇਟ ਬੱਸਾਂ ਨਹੀਂ ਪੈਣ ਦਿੱਤੀਆਂ ਜਾਣਗੀਆਂ।
ਕੈਸ਼ੀਅਰ ਬਲਜੀਤ ਸਿੰਘ, ਰਮਨਦੀਪ ਸਿੰਘ, ਜੁਆਇੰਟ ਸਕੱਤਰ ਜੋਧ ਸਿੰਘ,ਜਲੋਰ ਸਿੰਘ, ਮੀਤ ਪ੍ਰਧਾਨ ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ,ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ 1 ਜੁਲਾਈ 2024 ਨੂੰ ਜੰਥੇਬੰਦੀ ਨਾਲ ਮੀਟਿੰਗ ਕਰਕੇ 1 ਮਹੀਨੇ ਦੇ ਵਿੱਚ ਮੰਗਾ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਉਸ ਉਪਰੰਤ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਐਡਵੋਕੇਟ ਜਨਰਲ ਪੰਜਾਬ ਨੇ 17 ਫਰਵਰੀ 2025 ਨੂੰ ਮੀਟਿੰਗ ਕਰਕੇ 10 ਦਿਨਾਂ ਵਿੱਚ ਟਰਾਂਸਪੋਰਟ ਵਿਭਾਗ ਦੀ ਵੱਖਰੀ ਪਾਲਸੀ ਬਣਾਉਣ ਅਤੇ ਕੈਬਨਿਟ ਵਿੱਚ ਪਾਸ ਕਰਨ ਲਈ ਕਿਹਾ ਸੀ ਪਰ ਹੁਣ ਤੱਕ ਕੋਈ ਵੀ ਮਸਲੇ ਦਾ ਹੱਲ ਨਹੀਂ ਕੀਤਾ ਗਿਆ ਇਸ ਬਜਟ ਸੈਸ਼ਨ ਦੇ ਵਿੱਚ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਪ੍ਰਤੀ ਅਤੇ ਆਪਣੀਆਂ ਮੰਗਾਂ ਦਾ ਹੱਲ ਹੋਣ ਦੀਆ ਉਮੀਦਾਂ ਸਨ ਪ੍ਰੰਤੂ ਇੱਕ ਵੀ ਮੰਗਾਂ ਦਾ ਹੱਲ ਨਹੀਂ ਕੀਤਾ ਹਾਂਲਕੇ ਬਜਟ ਸੈਸ਼ਨ ਦੌਰਾਨ ਕੱਚੇ ਮੁਲਾਜ਼ਮ ਪੱਕੇ ਕਰਨ ਦੀ ਕੋਈ ਵੀ ਗੱਲ ਦਾ ਜਿਕਰ ਤੱਕ ਨਹੀ ਕੀਤਾ ਗਿਆ ਫ੍ਰੀ ਸਫ਼ਰ ਸਹੂਲਤਾਂ ਲਈ ਨਾ ਮਾਤਰ ਪੈਸੇ ਰੱਖੇ ਗਏ ਹਨ ਜਿਸ ਤੋਂ ਨਿਰਾਸ਼ ਹੋ ਕੇ ਯੂਨੀਅਨ ਵਲੋ 1 ਅਪ੍ਰੈਲ ਨੂੰ ਜਲੰਧਰ ਬੱਸ ਸਟੈਂਡ ਤੇ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਮੀਟਿੰਗ ਉਪਰੰਤ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਜਿਸ ਵਿੱਚ ਪੰਜਾਬ ਸਰਕਾਰ ਦਾ ਪਰਦਾਫਾਸ਼ ਕੀਤਾ ਜਾਵੇਗਾ ਕਿ ਸਰਕਾਰ ਨੇ ਪੰਜਾਬ ਦੇ ਲੋਕਾ ਨਾਲ ਜੋਂ ਵਾਅਦੇ ਕੀਤੇ ਸਨ ਉਹਨਾ ਵਿੱਚੋ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ ਸਗੋ ਆਪਣੇ ਚਹੇਤਿਆ ਨੂੰ ਖੁਸ਼ ਕਰਨ ਲਈ ਟਰਾਂਸਪੋਰਟ ਵਿਭਾਗਾਂ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣਾ ਕੱਚੇ ਮੁਲਾਜ਼ਮਾਂ ਨੂੰ ਵਾਰ ਵਾਰ ਲਾਰੇ ਲੱਪੇ ਲਗਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਯੂਨੀਅਨ ਵਲੋ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਸਰਕਾਰ ਜਾ ਮੈਨੇਜਮੈਂਟ ਵਲੋ ਮੰਗਾਂ ਦਾ ਹੱਲ ਨਾ ਕੱਢਿਆ ਗਿਆ ਤਾਂ ਪਹਿਲਾ ਤੋ ਦਿੱਤੇ ਗਏ ਨੋਟਿਸ ਤਹਿਤ ਆਪਣੇ ਸੰਘਰਸ਼ਾਂ ਨੂੰ ਤੇਜ਼ ਕਰਨ ਸਮੇਤ ਆਉਣ ਵਾਲੀ 3 ਅਪ੍ਰੈਲ 2025 ਨੂੰ ਸਮੂੰਹ ਬੱਸ ਸਟੈਂਡ ਬੰਦ ਕਰਕੇ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ 7-8-9 ਅਪ੍ਰੈਲ ਦੀ ਪੂਰੇ ਪੰਜਾਬ ਅੰਦਰ ਹੜਤਾਲ ਕਰਨ ਸਮੇਤ ਧਰਨੇ-ਪ੍ਰਦਰਸ਼ਨ ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਦਾ ਧਰਨਾ ਸਮੇਤ ਤਿੱਖੇ ਪ੍ਰੋਗਰਾਮ ਕਰਨ ਦੀ ਤਿਆਰੀ ਕੀਤੀ ਜਾਵੇਗੀ ਪੰਜਾਬ ਦੇ ਲੋਕਾਂ ਨੂੰ ਬੱਸਾਂ ਵਿੱਚ ਭੰਡੀ ਪ੍ਰਚਾਰ ਕਰਕੇ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਮੰਗਾ ਨਾ ਪੂਰੀਆ ਹੋਣ ਤੱਕ ਸਘੰਰਸ਼ ਜਾਰੀ ਰਹੇਗੀ।
No comments:
Post a Comment