Sunday, 19 April 2026

ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਨ 'ਤੇ ਸਰਕਾਰ ਦਾ ਧੰਨਵਾਦ

By 121 News
Chandigarh, Apr.19, 2026:-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਬਿਲ ਅੱਜ ਕਾਨੂੰਨ ਬਣਨ 'ਤੇ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ "ਆਪ" ਸਰਕਾਰ ਦਾ ਧੰਨਵਾਦ ਕੀਤਾ ਹੈ।

ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 13 ਅਪ੍ਰੈਲ ਨੂੰ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਪਾਸ ਕੀਤੇ ਗਏ ਬਿਲ ਉਪਰੰਤ ਕਾਨੂੰਨ ਬਣਨਾ ਇਹ 'ਆਪ' ਸਰਕਾਰ ਦਾ ਪਵਿੱਤਰ ਗ੍ਰੰਥ ਦੀ ਮਰਿਆਦਾ ਦੀ ਰਾਖੀ ਲਈ ਇੱਕ ਮਹੱਤਵਪੂਰਨ ਵਿਧਾਨਕ ਕਦਮ ਹੈ ਅਤੇ ਪੰਜਾਬ ਦੇ ਲਈ ਇਹ ਇਤਿਹਾਸਕ ਪਲ ਹੈ।

ਇਹ ਕਾਨੂੰਨ ਉਨ੍ਹਾਂ ਲੋਕਾਂ ਵਿਰੁੱਧ ਇੱਕ ਸਖ਼ਤ ਰੋਕ ਵਜੋਂ ਕੰਮ ਕਰੇਗਾ ਜੋ ਸਮਾਜ ਵਿੱਚ ਵੰਡ ਪਾਉਣ ਦੇ ਇਰਾਦੇ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ। ਮਾਨ ਸਰਕਾਰ ਨੇ ਉਹ ਕਰ ਦਿਖਾਇਆ ਹੈ ਜੋ ਪਿਛਲੀਆਂ ਸਰਕਾਰਾਂ ਪੰਥਕ ਕਦਰਾਂ-ਕੀਮਤਾਂ ਦੇ ਰਾਖੇ ਹੋਣ ਦਾ ਦਾਅਵਾ ਕਰਨ ਦੇ ਬਾਵਜੂਦ ਵੀ ਹਾਸਲ ਕਰਨ ਵਿੱਚ ਅਸਫਲ ਰਹੀਆਂ ਸਨ। ਇਹ ਕਾਨੂੰਨ ਸਖ਼ਤ ਸਜ਼ਾ ਯਕੀਨੀ ਬਣਾਏਗਾ ਅਤੇ ਦੋਸ਼ੀ ਹੁਣ ਅਜਿਹੀ ਹਰਕਤ ਕਰਨ ਤੋਂ ਪਹਿਲਾਂ ਕਈ ਵਾਰ ਸੋਚਣਗੇ। ਇਹ ਕਾਨੂੰਨ ਧਾਰਮਿਕ ਸਦਭਾਵਨਾ ਦੀ ਰਾਖੀ ਕਰੇਗਾ ਅਤੇ ਸਾਰੇ ਪਵਿੱਤਰ ਗ੍ਰੰਥਾਂ ਦੀ ਮਰਿਆਦਾ ਨੂੰ ਬਹਾਲ ਰੱਖੇਗਾ।

ਹਰਦੀਪ ਬੁਟੇਰਲਾ ਨੇ ਇਸ ਕਾਨੂੰਨ ਨੂੰ ਸੰਭਵ ਬਣਾਉਣ ਲਈ ਮੁੱਖ ਮੰਤਰੀ ਅਤੇ ਰਾਜਪਾਲ ਦਾ ਧੰਨਵਾਦ ਕੀਤਾ ਹੈ। 
Uploaded Image

No comments:

Post a Comment