By 121 News
Chandigarh, July 09, 2026:-ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਸੰਗਰੂਰ ਵੱਲੋਂ ਸ਼੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਅੱਜ ਇੱਕ ਮੀਟਿੰਗ ਗੁਰਦੁਆਰਾ ਗੁਰਸਾਗਰ ਸਾਹਿਬ ਚੰਡੀਗੜ੍ਹ (ਨੇੜੇ ਸੁਖਨਾ ਝੀਲ) ਵਿਖੇ ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਹੋਈ।
ਮੀਟਿੰਗ ਵਿੱਚ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰ ਬਣਾਉਣ ਲਈ ਸਵਰਨ ਜਯੰਤੀ ਦੇ ਰੂਪ ਵਿੱਚ ਮਨਾਉਣ ਬਾਰੇ ਵਿਚਾਰ-ਵਟਾਂਦਰੇ ਹੋਏ ਅਤੇ ਸਭ ਨੇ ਆਪੋ-ਆਪਣੇ ਸੁਝਾਅ ਵੀ ਦਿੱਤੇ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਭਾਈ ਤੇਜੇਸਵਰਪਰਤਾਪ ਸਿੰਘ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸਾਰੇ ਧਰਮਾਂ ਨਾਲ ਸਬੰਧਿਤ ਮਹਾਂਪੁਰਖਾਂ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਸੱਦਿਆ ਜਾਵੇ। ਸੰਤ ਬਾਬਾ ਅਤਰ ਸਿੰਘ ਜੀ ਦੇ ਜੀਵਨ ਉਤੇ ਤਿੰਨੋਂ ਭਾਸ਼ਾਵਾਂ ਵਿੱਚ ਕਿਤਾਬਚਾ ਅਤੇ ਡਾਕੂਮੈਂਟਰੀ ਤਿਆਰ ਕੀਤੀ ਜਾਵੇ। ਸਮਾਗਮਾਂ ਦੀ ਸ਼ੁਰੂਆਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਨਾਲ ਕਰਕੇ 5 ਫਰਵਰੀ, 2027 ਤੱਕ ਬਾਕੀ ਸਾਰੇ ਪ੍ਰੋਗਰਾਮ ਮਸਤੂਆਣਾ ਸਾਹਿਬ ਵਿਖੇ ਹੀ ਕਰਵਾਏ ਜਾਣ।
ਬਾਬਾ ਅਤਰ ਸਿੰਘ ਜੀ ਦੀ ਯਾਦ ਵਿੱਚ 101 ਅਖੰਡ ਪਾਠ ਸਾਹਿਬ ਕਰਵਾਉਣ ਦੀ ਗੱਲ ਆਖੀ। ਉਨ੍ਹਾਂ ਦੇ ਨਾਲ ਕਰਤਾਰ ਆਸਰਾ ਟਰੱਸਟ ਦੇ ਚੇਅਰਮੈਨ ਮਾਤਾ ਚਰਨ ਕੰਵਲ ਕੌਰ, ਵਾਈਸ ਚੇਅਰਮੈਨ ਭਾਈ ਤੇਜੇਸ਼ਵਰ ਪ੍ਰਤਾਪ ਸਿੰਘ ਗੋਵਿੰਦ ਵੀ ਹਾਜ਼ਰ ਸਨ।
ਸ੍ਰੀ ਹਜ਼ੂਰ ਸਾਹਿਬ ਤੋਂ ਲੈ ਕੇ ਮਸਤੂਆਣਾ ਸਾਹਿਬ ਤੱਕ ਕੱਢੇ ਜਾਣ ਵਾਲੇ ਨਗਰ ਕੀਰਤਨ ਅਤੇ ਸਰਬ ਧਰਮ ਸੰਮੇਲਨ ਕਰਵਾਉਣ ਦੀ ਜ਼ਿੰਮੇਵਾਰੀ ਬਾਬਾ ਪ੍ਰਿਤਪਾਲ ਸਿੰਘ ਨੂੰ ਸੌਂਪੀ ਗਈ।
ਅੱਜ ਦੀ ਮੀਟਿੰਗ ਵਿੱਚ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ, ਸੀਨੀਅਰ ਮੈਂਬਰਾਂ ਵਿੱਚ ਗੁਰਜੰਟ ਸਿੰਘ, ਸਿਆਸਤ ਸਿੰਘ, ਗਮਦੂਰ ਸਿੰਘ, ਹਾਕਮ ਸਿੰਘ, ਹਰਜੀਤ ਸਿੰਘ, ਡਾਕਟਰ ਗੁਰਮੀਤ ਸਿੰਘ, ਰਾਜਵਿੰਦਰ ਪਾਲ ਸਿੰਘ ਕੋਹਲੀ, ਸੰਤ ਅਤਰ ਸਿੰਘ ਗੁਰਮਤਿ ਕਾਲਜ ਦੇ ਪ੍ਰਿੰਸੀਪਲ ਜਸਬੀਰ ਸਿੰਘ, ਪ੍ਰੋਫੈਸਰ ਜਸਪ੍ਰੀਤ ਸਿੰਘ, ਹੋਸਟਲ ਵਾਰਡਨ ਗੁਰਮੀਤ ਸਿੰਘ, ਲਾਇਬ੍ਰੇਰੀਅਨ ਜਗਸੀਰ ਸਿੰਘ, ਕਥਾਵਾਚਕ ਭਾਈ ਜਸਵਿੰਦਰ ਸਿੰਘ, ਹਜ਼ੂਰੀ ਰਾਗੀ ਭਾਈ ਅਵਤਾਰ ਸਿੰਘ, ਬਾਬਾ ਬਲਜੀਤ ਸਿੰਘ, ਬਾਬਾ ਜਗਰੂਪ ਸਿੰਘ, ਭਾਈ ਅੰਮ੍ਰਿਤਪਾਲ ਸਿੰਘ ਹੈੱਡ ਕਥਾਵਾਚਕ ਜਦਕਿ ਚੰਡੀਗੜ੍ਹ ਤੋਂ ਕੁਲਦੀਪ ਸਿੰਘ, ਬਲਕਾਰ ਸਿੰਘ, ਜਸਬੀਰ ਸਿੰਘ ਬੇਦੀ, ਸੁਖਚੈਨ ਸਿੰਘ, ਰਤਨ ਸਿੰਘ, ਜਸਵਿੰਦਰ ਸਿੰਘ ਸੁਰਮੁਖ ਸਿੰਘ, ਟੀ.ਪੀ.ਐੱਸ. ਲਾਂਬਾ, ਜਗਜੀਤ ਸਿੰਘ ਛੜਬੜ, ਬਲਕਾਰ ਸਿੰਘ ਢੇਲਪੁਰ ਆਦਿ ਵੀ ਸ਼ਾਮਿਲ ਹੋਏ।
ਭਾਈ ਜਗਜੀਤ ਸਿੰਘ ਛੜਬੜ ਨੇ ਦੱਸਿਆ ਕਿ ਕੌਂਸਲ ਵੱਲੋਂ ਮਸਤੂਆਣਾ ਸਾਹਿਬ ਵਿਖੇ 19 ਜੁਲਾਈ ਦੀ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਸਮਾਗਮਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।
No comments:
Post a Comment