Thursday, 30 July 2026

ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਪੰਜਾਬੀ ਭਾਸ਼ਾ ਦੀ ਵਿਸ਼ੇਸ਼ ਪ੍ਰਚਾਰ ਮੁਹਿੰਮ

By 121 News
Chandigarh, July 30, 2026:-ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਅੱਜ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਜਿਸ ਦੇ ਤਹਿਤ ਸੈਕਟਰ 34 ਦੇ ਚੌਂਕ ਵਿਖੇ ਖੜੇ ਹੋ ਕੇ ਮੰਚ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਭਾਸ਼ਾ ਦਾ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਮੰਚ ਵੱਲੋਂ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਦੀ ਮੰਗ ਵੀ ਕੀਤੀ ਗਈ।

ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ, ਸਕੱਤਰ ਗੁਰਪ੍ਰੀਤ ਸਿੰਘ ਸੋਮਲ, ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ, ਦੀ ਅਗਵਾਈ ਹੇਠ ਇਸ ਪ੍ਰਚਾਰ ਪ੍ਰਦਰਸ਼ਨ ਵਿੱਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ ਸਾਰੰਗਪੁਰ, ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।

ਇਸ ਮੌਕੇ ਗੱਲਬਾਤ ਕਰਦਿਆਂ ਮੰਚ ਦੇ ਅਹੁਦੇਦਾਰਾਂ ਨੇ ਕਿਹਾ ਕਿ ਚੰਡੀਗੜ੍ਹ ਵਰਗੇ ਸ਼ਹਿਰ ਦੇ ਵਿੱਚ ਹੋਰਨਾਂ ਭਾਸ਼ਾਵਾਂ ਦਾ ਪ੍ਰਚਾਰ ਤੇ ਪ੍ਰਸਾਰ ਹੋ ਰਿਹਾ ਹੈ ਪ੍ਰੰਤੂ ਸਾਡੇ ਪੰਜਾਬੀ ਨੌਜਵਾਨ ਆਪਣੀ ਮਾਂ ਬੋਲੀ ਨੂੰ ਵਿਸਾਰਦੇ ਜਾ ਰਹੇ ਹਨ ਜੋ ਕਿ ਸਾਡੇ ਲਈ ਬਹੁਤ ਹੀ ਖਤਰਨਾਕ ਰੁਝਾਨ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਪੰਜਾਬੀ ਮਾਂ ਬੋਲੀ ਨੂੰ ਵਿਸਾਰ ਦੇਵਾਂਗੇ ਤਾਂ ਅਗਲੀ ਪੀੜ੍ਹੀ ਨੂੰ ਗੁਰੂ ਘਰਾਂ ਵਿੱਚ ਗੁਰਬਾਣੀ ਪੜ੍ਹਨੀ ਵੀ ਮੁਸ਼ਕਿਲ ਹੋ ਜਾਵੇਗੀ। ਉਹਨਾਂ ਨੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਵੱਧ ਤੋਂ ਵੱਧ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾਵੇ। ਇਸ ਦੇ ਨਾਲ ਹੀ ਯੂ ਟੀ ਚੰਡੀਗੜ੍ਹ ਪ੍ਰਸ਼ਾਸਨ ਉਤੇ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਨਿਕ ਭਾਸ਼ਾ ਦਾ ਦਰਜਾ ਦੇਣ ਲਈ ਦਬਾਅ ਵੀ ਬਣਾਇਆ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਸੰਘਰਸ਼ ਕਮੇਟੀ ਤੋਂ ਜੋਗਿੰਦਰ ਸਿੰਘ ਬੁੜੈਲ, ਗਿਆਨ ਚੰਦ ਬੁੜੈਲ, ਸ਼ਰਨਜੀਤ ਸਿੰਘ ਰਾਏਪੁਰ ਕਲਾਂ, ਨੌਜਵਾਨ ਕਿਸਾਨ ਏਕਤਾ ਤੋਂ ਕਿਰਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਤੋਂ ਨਛੱਤਰ ਸਿੰਘ ਬੈਦਵਾਨ 
 ਲੇਖਕ ਸਭਾ ਤੋਂ ਬਲਕਾਰ ਸਿੰਘ ਸਿੱਧੂ, ਨਰਿੰਦਰ ਸਿੰਘ ਦੌੜਾਕ, ਨਰਿੰਦਰ ਕੌਰ ਲੌਂਗੀਆ, ਸਿਮਰਜੀਤ ਕੌਰ ਗਰੇਵਾਲ, ਚਰਨਜੀਤ ਕੌਰ ਬਾਠ, ਰਜਿੰਦਰ ਕੌਰ ਸਰਾਂ, ਮਨਜੀਤ ਕੌਰ ਮੀਤ, ਸਾਰੰਗਪੁਰ ਤੋਂ ਨਛੱਤਰ ਸਿੰਘ ਅਤੇ ਚਰਨ ਸਿੰਘ, ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਤੋਂ ਗੁਰਦਰਸ਼ਨ ਸਿੰਘ ਮਾਵੀ ਵੀ ਸ਼ਾਮਿਲ ਹੋਏ।
Uploaded Image

No comments:

Post a Comment